Punjab
ਪੰਜਾਬ ਸਰਕਾਰ ਦੇ ਆਦੇਸ਼ਾ ਦਾ ਅਸਰ ਡਿਪਟੀ ਕਮਿਸ਼ਨਰ ਮੁਹੱਲੇ ਵਿੱਚ ਜਾ ਕੇ ਸੁਣ ਰਹੇ ਹਨ ਲੋਕਾਂ ਦੀਆਂ ਮੁਸ਼ਕਲਾਂ
ਗੁਰਦਾਸਪੁਰ: ਡੀਸੀ ਗੁਰਦਾਸਪੁਰ ਮੁਹੰਮਦ ਇਸ਼ਫਾਕ ਵੱਲੋਂ ਅੱਜ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਦੇ ਲਈ ਇਸਲਾਮਾਬਾਦ ਮੁਹੱਲੇ ਵਿੱਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ ਵਿਚ ਲੋਕਾਂ ਨੇ ਡੀਸੀ ਗੁਰਦਾਸਪੁਰ ਨੂੰ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ । ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਉਨ੍ਹਾਂ ਦੇ ਕੋਲੋਂ ਐਪਲੀਕੇਸ਼ਨ ਲੈ ਕੇ ਉਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੇ ਲਈ ਅਸ਼ਵਾਸਨ ਦਿੱਤਾ ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਮੁਹੱਲਿਆਂ ਵਿੱਚ ਜਾ ਕੇ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਇਸ ਤਹਿਤ ਹੀ ਅੱਜ ਉਨ੍ਹਾਂ ਨੇ ਇਸਲਾਮਾਬਾਦ ਮੁਹੱਲੇ ਵਿਚ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਹਨ ਅਤੇ ਦੱਸਿਆ ਕਿ ਇਸ ਕੈਂਪ ਵਿਚ ਕਈ ਲੋਕਾਂ ਨੇ ਕੱਚੇ ਕੋਠਿਆਂ ਦੀ ਗਰਾਂਟ ਪੈਨਸ਼ਨਾਂ ਨੂੰ ਲੈ ਕੇ ਉਨ੍ਹਾਂ ਨੂੰ ਐਪਲੀਕੇਸ਼ਨਾਂ ਦਿੱਤੀਆਂ ਹਨ ਉਨ੍ਹਾਂ ਨੇ ਅਸ਼ਵਾਸਨ ਦਿੱਤਾ ਕਿ ਇਨ੍ਹਾਂ ਐਪਲੀਕੇਸ਼ਨਾਂ ਤੇ ਪਹਿਲ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ ਉਨ੍ਹਾਂ ਕਿਹਾ ਕਿ ਇਹ ਕੈਂਪ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ