Punjab
ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨਾਂ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹਰਿਆਣਾ ਮੰਤਰੀ ਅਨਿਲ ਵਿਜ ਦਾ ਫੂਕਿਆ ਗਿਆ ਪੁਤਲਾ

23 ਫਰਵਰੀ 2024: ਬੀਤੇ ਦਿਨ ਸੰਯੁਕਤ ਸਮਾਜ ਮੋਰਚੇ ਦੀ ਇੱਕ ਅਹਿਮ ਮੀਟਿੰਗ ਚੰਡੀਗੜ੍ਹ ਦੇ ਵਿੱਚ ਹੋਈ ਸੀ। ਜਿਸ ਦੇ ਵਿੱਚ ਫੈਸਲਾ ਲਿਆ ਗਿਆ ਸੀ ਕਿ ਅੱਜ ਪੂਰੇ ਭਾਰਤ ਦੇ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਪੁਤਲੇ ਫੂਕੇ ਜਾਣਗੇ। ਸੰਯੁਕਤ ਸਮਾਜ ਮੋਰਚਾ ਦੇ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫਤਰ ਅੱਗੇ ਮੰਤਰੀਆਂ ਦੇ ਪੁਤਲੇ ਫੂਕੇ ਗਏ ਅਤੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ।ਇਸ ਮੌਕੇ ਸੈਂਕੜੇ ਕਿਸਾਨਾਂ ਨੇ ਇਸ ਪ੍ਰਦਰਸ਼ਨ ਦੇ ਵਿੱਚ ਹਿੱਸਾ ਲਿਆ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸ਼ਿੰਗਾਰਾ ਸਿੰਘ ਮਾਨ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਮਾੜਾ ਵਤੀਰਾ ਕਰ ਰਹੀ ਹੈ। ਕਿਸਾਨ ਦਾ ਇੱਕ ਪੁੱਤ ਕੇਂਦਰ ਸਰਕਾਰ ਦੇ ਆਦੇਸ਼ਾਂ ਦੇ ਚੱਲੀ ਗੋਲੀ ਦੇ ਕਾਰਨ ਮੌਤ ਦੇ ਘਾਟ ਉਤਾਰ ਦਿੱਤਾ ਗਿਆ | ਜਿਸ ਦੀ ਅਸੀਂ ਕੜੀ ਨਿੰਦਾ ਕਰਦੇ ਹਾਂ ਅਤੇ ਕੇਂਦਰ ਸਰਕਾਰ ਦੇ ਖਿਲਾਫ ਵੱਡੇ ਅੰਦੋਲਨ ਕਰਨ ਲਈ ਅਸੀਂ ਅੱਗੇ ਵੱਧ ਰਹੇ ਹਾਂ ਕਿਸਾਨਾਂ ਦੀ ਜੋ ਮੰਗਾਂ ਨੇ ਜੇਕਰ ਕੇਂਦਰ ਸਰਕਾਰ ਨੇ ਨਾ ਮੰਨੀ ਆ ਤਾਂ ਇਹ ਅੰਦੋਲਨ ਅੱਗੇ ਵੱਧਦਾ ਰਵੇਗਾ।
ਕਿਸਾਨ ਬਸੰਤ ਸਿੰਘ ਕੋਠਾ ਗੁਰੂ ਸਿੰਘ ਦਾ ਕਹਿਣਾ ਸੀ ਕਿ ਕਿਸਾਨਾਂ ਵੱਲੋਂ ਕਿਸਾਨ ਹਮੇਸ਼ਾ ਸਰਕਾਰ ਕੇਂਦਰ ਸਰਕਾਰ ਕਿਸਾਨਾਂ ਨਾਲ ਸ਼ੰਬੂ ਬਾਰਡਰ ਤੇ ਅਤੇ ਖਨੌਰੀ ਬਾਰਡਰ ਤੇ ਬਹੁਤ ਗੰਦਾ ਸਲੂਕ ਕਰ ਰਹੀ ਹੈ ਗੋਲੀਆਂ ਅਥਰੂ ਗੈਸ ਦੇ ਗੋਲੇ ਕਿਸਾਨਾਂ ਦੇ ਉੱਪਰ ਚਲਾਉਣਾ ਨਿੰਦਣਯੋਗ ਹੈ ।ਇਸ ਦੇ ਵਿਰੋਧ ਦੇ ਵਿੱਚ ਅਸੀਂ ਕੇਂਦਰ ਸਰਕਾਰ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਪੁਤਲਾ ਫੂਕਿਆ ਗਿਆ ਅਤੇ ਰੋਸ਼ ਪ੍ਰਦਰਸ਼ਨ ਕੀਤਾ ਗਿਆ । ਜੋ ਸੰਯੁਕਤ ਕਿਸਾਨ ਮੋਰਚਾ ਆਉਣ ਵਾਲੇ ਸਮੇਂ ਦੇ ਵਿੱਚ ਫੈਸਲਾ ਕਰੇਗਾ ਅਸੀਂ ਉਸ ਰਣਨੀਤੀ ਦੇ ਨਾਲ ਅੱਗੇ ਵਧਦੇ ਰਵਾਂਗੇ