punjab
ਅੰਮ੍ਰਿਤਸਰ ਦੇ ਕਚਹਿਰੀ ਚੌਕ ਦੇ ਵਿਚ ਯੂਥ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ

ਵੱਡੀ ਗਿਣਤੀ ਵਿੱਚ ਯੂਥ ਅਕਾਲੀ ਦਲ ਦੇ ਆਗੂ ਤੇ ਵਰਕਰ ਰੋਸ ਪ੍ਰਦਰਸ਼ਨ ਵਿੱਚ ਪੁੱਜੇ
ਯੂਥ ਅਕਾਲੀ ਦਲ ਦੇ ਵੱਡੇ ਇਕੱਠ ਵੱਲੋਂ ਮਜੀਠੀਆ ਹੱਕ ਵਿੱਚ ਕੀਤੀ ਜਾਰੀ ਅਵਾਜ ਬੁਲੰਦ
ਅਕਾਲੀ ਪਾਰਟੀ ਦੇ ਝੰਡੇ ਲੈ ਕੇ ਵੱਡੀ ਗਿਣਤੀ ਵਿੱਚ ਪਹੁੰਚੇ ਵਰਕਰ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਖਿਲਾਫ ਦਰਜ ਕੀਤੇ ਗਏ ਕੇਸ ਦੇ ਵਿਰੋਧ ਵਿੱਚ ਅੱਜ ਅੰਮ੍ਰਿਤਸਰ ਯੂਥ ਅਕਾਲੀ ਦਲ ਦੇ ਵਰਕਰਾਂ ਵੱਲੋਂ ਕਚਹਿਰੀ ਚੌਕ ਦੇ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਯੂਥ ਅਕਾਲੀ ਦਲ ਦੇ ਵਰਕਰ ਤੇ ਆਗੂ ਇੱਥੇ ਪਹੁੰਚੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਯੂਥ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਬਦਲੇ ਦੀ ਰਾਜਨੀਤੀ ਦੇ ਨਾਲ ਇਹ ਮਾਮਲਾ ਦਰਜ ਕੀਤਾ ਗਿਆ ਹੈ।
ਉਥੇ ਹੀ ਉਨ੍ਹਾਂ ਕਿਹਾ ਕਿ ਬਿਕਰਮਜੀਤ ਸਿੰਘ ਮਜੀਠੀਆ ਦੇ ਇਹ ਕੇਸ ਝੂਠਾ ਦੱਸਿਆ ਗਿਆ ਹੈ ਇਸ ਕੇਸ ਨੂੰ ਰੱਦ ਕਰਾਉਣ ਲਈ ਅੱਜ ਯੂਥ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅਕਾਲੀ ਦਲ ਦੇ ਨੇਤਾ ਰਾਣਾ ਰਣਬੀਰ ਸਿੰਘ ਲੋਪੋਕੇ ਤੇ ਲਾਲੀ ਰਣੀਕੇ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਮਜੀਠੀਆ ਨੇ ਹਮੇਸ਼ਾ ਹੀ ਲੋਕਾਂ ਦੀ ਸੇਵਾ ਕੀਤੀ ਅਤੇ ਲੋਕਾਂ ਦੇ ਦੁੱਖ ਸੁੱਖ ਵਿੱਚ ਭਾਈਵਾਲ ਹੋਏ ਹਨ। ਲੋਕ ਜਾਣਦੇ ਹਨ ਕਿ ਬਦਲੇ ਦੀ ਭਾਵਨਾ ਨਾਲ ਮਜੀਠੀਆ ਤੇ ਕੇਸ ਦਰਜ ਕੀਤਾ ਗਿਆ ਹੈ। ਹੁਣ ਲੋਕ 2022 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਸਬਕ ਸਿਖਾਉਣਗੇ ਤੇ ਸਾਢੇ ਚਾਰ ਸਾਲ ਕਾਂਗਰਸ ਸਰਕਾਰ ਨੇ ਕੋਈ ਕੰਮ ਨਹੀਂ ਕੀਤਾ ਤੇ ਹੁਣ ਜਾਣ ਵੇਲੇ ਝੂਠੇ ਪਰਚੇ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ। ਬੇਅਦਬੀ ਦੇ ਮਾਮਲੇ ਬਿਕਰਮਜੀਤ ਮਜੀਠੀਆ ਦੇ ਝੂਠੇ ਮਾਮਲੇ ‘ਚ ਫਸਾਇਆ ਜਾ ਰਿਹਾ ਹੈ। ਕਾਂਗਰਸ ਪਾਰਟੀ ਵਿਚ ਰਾਜਨੀਤਿਕ ਲਾਭ ਲੈਣਾ ਚਾਹੁੰਦੀ ਹੈ ਪੰਜਾਬ ਭਰ ਵਿੱਚ ਤਿੱਖੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।