Punjab
ਚੋਣ ਕਮਿਸ਼ਨ ਵੱਲੋਂ ਨਾਭਾ ਲਈ ਤਾਇਨਾਤ ਚੋਣ ਆਬਜਰਵਰ ਹਲਕੇ ‘ਚ ਪੁੱਜੇ

ਨਾਭਾ: ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇ ਨਜ਼ਰ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚੋਣ ਅਮਲ ਪੂਰੀ ਨਿਰਪੱਖਤਾ ਤੇ ਨਿਰਵਿਘਨਤਾ ਨਾਲ ਨੇਪਰੇ ਚਾੜਨ ਸਬੰਧੀਂ ਚੋਣ ਪ੍ਰਕ੍ਰਿਆ ‘ਤੇ ਨਜ਼ਰ ਰੱਖਣ ਲਈ ਵਿਧਾਨ ਸਭਾ ਹਲਕਾ ਨਾਭਾ-109 ਲਈ ਤਾਇਨਾਤ ਕੀਤੇ ਜਨਰਲ ਅਬਜ਼ਰਵਰ ਆਈ.ਏ.ਐਸ. ਅਧਿਕਾਰੀ ਡਾ. ਦੇਵੀਸ਼ਰਨ ਉਪਾਧਿਆਏ ਸਮੁੱਚੇ ਚੋਣ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਨਾਭਾ ਪੁੱਜ ਗਏ ਹਨ। ਇਹ ਜਾਣਕਾਰੀ ਦਿੰਦਿਆਂ ਹਲਕਾ ਨਾਭਾ ਦੇ ਰਿਟਰਨਿੰਗ ਅਧਿਕਾਰੀ ਕੰਨੂ ਗਰਗ ਨੇ ਦੱਸਿਆ ਕਿ ਜੇਕਰ ਕੋਈ ਵੋਟਰ, ਸਿਆਸੀ ਪਾਰਟੀ ਜਾਂ ਚੋਣ ਲੜਨ ਵਾਲੇ ਉਮੀਦਵਾਰ, ਚੋਣਾਂ ਬਾਬਤ ਕਿਸੇ ਤਰ੍ਹਾਂ ਦੀ ਕੋਈ ਸ਼ਿਕਾਇਤ ਜਾਂ ਕੋਈ ਸੁਝਾਓ ਸਾਂਝਾ ਕਰਨ ਲਈ ਜਨਰਲ ਅਬਜ਼ਰਵਰ ਦੇਵੀਸ਼ਰਨ ਉਪਾਧਿਆਏ ਨੂੰ ਸਰਕਟ ਹਾਊਸ ਦੇ ਕਮਰਾ ਨੰਬਰ 3 ‘ਚ ਸਵੇਰੇ 10:00 ਵਜੇ ਤੋਂ 11:00 ਵਜੇ ਤੱਕ ਮਿਲ ਸਕਦੇ ਹਨ ਅਤੇ ਉਨ੍ਹਾਂ ਦੇ ਫੋਨ ਨੰਬਰ88474-92320 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।