Connect with us

Punjab

ਜਗਦੀਪ ਚੀਮਾ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਵੱਲੋਂ ਸੁਰਜੀਤ ਰੱਖੜਾ ਨੂੰ ਆਬਜ਼ਰਬਰ ਲਗਾਏ ਜਾਣ ਤੇ ਬਾਦਲ ਦਾ ਕੀਤਾ ਧੰਨਵਾਦ

Published

on

ਫਤਹਿਗੜ੍ਹ ਸਾਹਿਬ:

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ  ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਹੋਰ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਭਰਨ ਦੇ ਮਨੋਰਥ ਨਾਲ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦਾ ਆਬਜ਼ਰਵਰ ਨਿਯੁਕਤ ਕੀਤੇ ਜਾਣ ਦਾ ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗਡ਼੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ ਅਤੇ ਸਮੁੱਚੀ ਅਕਾਲੀ ਦਲ ਦੀ ਟੀਮ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। ਜਥੇਦਾਰ ਚੀਮਾ ਨੇ ਕਿਹਾ ਕਿ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਪਹਿਲਾਂ ਵੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਅਬਜ਼ਰਬਰ ਰਹਿ ਚੁੱਕੇ ਹਨ ਅਤੇ ਪਾਰਟੀ ਦੇ ਵਰਕਰ ਦੀਆਂ ਭਾਵਨਾਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ । 

ਜਥੇਦਾਰ  ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਕ ਇੱਕ ਵਰਕਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਿੱਠ ਤੇ ਚੱਟਾਨ ਵਾਂਗ ਖਡ਼੍ਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਤੇ ਅਕਾਲੀ ਦਲ ਵਿੱਚ ਅਨੁਸ਼ਾਸਨ ਕਾਇਮ ਰੱਖਿਆ ਜਾਵੇਗਾ । ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਆਪਣੇ ਪੱਧਰ ਤੇ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਪ੍ਰੰਤੂ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਨਾਕਾਮ ਸਿੱਧ ਹੋਣਗੀਆਂ  ।

ਜਥੇਦਾਰ ਚੀਮਾ ਸਮੇਤ ਜ਼ਿਲ੍ਹਾ ਅਕਾਲੀ ਦਲ ਦੇ ਆਗੂਆਂ  ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ, ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ,ਕਮੇਟੀ ਹਰਵਿੰਦਰ ਸਿੰਘ ਬੱਬਲ, ਸ਼ਰਨਜੀਤ ਸਿੰਘ ਚਨਾਰਥਲ, ਸਰਬਜੀਤ ਸਿੰਘ ਝਿੰਜਰ, ਦਰਸ਼ਨ ਸਿੰਘ ਚਨਾਰਥਲ ਖੁਰਦ, ਲਵਪ੍ਰੀਤ ਸਿੰਘ ਪੰਜੋਲੀ, ਕੁਲਦੀਪ ਸਿੰਘ ਪੋਲਾ, ਮਲਕੀਅਤ ਸਿੰਘ ਮਠਾੜੂ, ਸੁਰਿੰਦਰ ਸਿੰਘ ਸੁਹਾਗਹੇੜੀ, ਬਲਜਿੰਦਰ ਸਿੰਘ ਬੋੜ, ਸਾਬਕਾ ਚੇਅਰਮੈਨ ਬਰਿੰਦਰ ਸਿੰਘ ਸੋਢੀ ਸਮੇਤ ਸਮੁੱਚੀ ਜ਼ਿਲ੍ਹਾ ਅਕਾਲੀ ਲੀਡਰਸ਼ਿਪ ਵੱਲੋਂ ਸੁਖਬੀਰ ਸਿੰਘ ਬਾਦਲ ਪਾਰਟੀ ਪ੍ਰਧਾਨ ਦਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਆਬਜ਼ਰਬਰ ਲਗਾਏ ਜਾਣ  ਦਾ ਸਵਾਗਤ ਕਰਦਿਆਂ ਧੰਨਵਾਦ ਕੀਤਾ  ।