National
ਗਣੇਸ਼ ਮੰਦਰ ਪੂਜਾ ਕਰਨ ਜਾ ਰਿਹਾ ਪੂਰਾ ਪਰਿਵਾਰ ਪਲਾਂ ‘ਚ ਉਜੜਿਆ

ACCIDENT : ਰਾਜਸਥਾਨ ਦੇ ਸਵਾਈ ਮਾਧੋਪੁਰ ਜ਼ਿਲੇ ‘ਚ ਐਤਵਾਰ ਯਾਨੀ 5 ਮਈ ਨੂੰ ਇਕ ਅਣਪਛਾਤੇ ਵਾਹਨ ਨੇ ਇਕ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ‘ਚ ਸਵਾਰ ਇਕ ਹੀ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਸ ਹਾਦਸੇ ਬਾਰੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਬਨਾਸ ਨਦੀ ਦੇ ਪੁਲ ਨੇੜੇ ਵਾਪਰਿਆ ਜਦੋਂ ਇੱਕ ਅਣਪਛਾਤੇ ਵਾਹਨ ਨੇ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ।
ਜਾਣਕਾਰੀ ਮੁਤਾਬਿਕ ਕਾਰ ‘ਚ ਸਵਾਰ ਲੋਕ ਸਵਾਈ ਮਾਧੋਪੁਰ ਦੇ ਗਣੇਸ਼ ਮੰਦਰ ‘ਚ ਪੂਜਾ ਕਰਨ ਜਾ ਰਹੇ ਸਨ। ਬਾਉਂਲੀ ਥਾਣੇ ਦੇ ਸਬ-ਇੰਸਪੈਕਟਰ ਧਰਮਪਾਲ ਸਿੰਘ ਨੇ ਦੱਸਿਆ, “ਇੱਕ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕੋ ਪਰਿਵਾਰ ਦੇ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ।” ਉਨ੍ਹਾਂ ਦੱਸਿਆ ਕਿ ਦੋ ਜ਼ਖ਼ਮੀ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਮਨੀਸ਼ ਸ਼ਰਮਾ ਤੇ ਉਸ ਦੀ ਪਤਨੀ ਅਨੀਤਾ, ਕੈਲਾਸ਼ ਸ਼ਰਮਾ ਤੇ ਉਸ ਦੀ ਪਤਨੀ ਸੰਤੋਸ਼, ਸਤੀਸ਼ ਸ਼ਰਮਾ ਤੇ ਉਸ ਦੀ ਪਤਨੀ ਪੂਨਮ ਵਜੋਂ ਹੋਈ ਹੈ। ਜ਼ਖਮੀਆਂ ਦੀ ਪਛਾਣ ਮਨਨ ਸ਼ਰਮਾ ਦੇ ਬੱਚਿਆਂ ਮਨਨ ਅਤੇ ਦੀਪਾਲੀ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਕਾਰ ਨੂੰ ਟੱਕਰ ਮਾਰਨ ਵਾਲੇ ਵਾਹਨ ਦੀ ਪਛਾਣ ਕਰਕੇ ਤਲਾਸ਼ ਕੀਤੀ ਜਾ ਰਹੀ ਹੈ।