Connect with us

Punjab

ਸਮੁੱਚੇ ਵਕੀਲ ਭਾਈਚਾਰੇ ਨੇ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਗਦੀਪ ਸਿੰਘ ਚੀਮਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

Published

on

ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਹਲਕਾ ਫਤਿਹਗਡ਼੍ਹ ਸਾਹਿਬ ਤੋਂ ਉਮੀਦਵਾਰ ਜਗਦੀਪ ਸਿੰਘ ਚੀਮਾ ਨੂੰ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਤਿਹਗਡ਼੍ਹ ਸਾਹਿਬ ਵਿਖੇ ਭਰਵੇਂ ਸਮਾਗਮ ਦੌਰਾਨ ਸਮੁੱਚੇ ਵਕੀਲ ਭਾਈਚਾਰੇ, ਕਲਰਕ, ਟਾਈਪਿਸਟ ਅਤੇ ਫੋਟੋਸਟੇਟ ਭਾਈਚਾਰੇ ਵੱਲੋਂ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਡਟ ਕੇ ਸਾਥ ਦਾ ਵਿਸ਼ਵਾਸ ਦਿਵਾਇਆ l ਇਸ ਮੌਕੇ ਬੋਲਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਤਿਹਗਡ਼੍ਹ ਸਾਹਿਬ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਸਾਬਕਾ ਪ੍ਰਧਾਨ ਐਡਵੋਕੇਟ ਗਗਨਦੀਪ ਸਿੰਘ ਵਿਰਕ, ਅਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦੇ ਜ਼ਿਲ੍ਹਾ ਐਡਵਾਈਜ਼ਰ ਐਡਵੋਕੇਟ ਇੰਦਰਜੀਤ ਸਿੰਘ ਸਾਊ ਨੇ  ਸਮੁੱਚੇ ਵਕੀਲ ਭਾਈਚਾਰੇ ਵੱਲੋਂ ਅਕਾਲੀ ਦਲ ਅਤੇ ਬਸਪਾ  ਦੇ ਉਮੀਦਵਾਰ ਜਗਦੀਪ ਸਿੰਘ ਚੀਮਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ 

ਇਸ ਮੌਕੇ ਬੋਲਦਿਆਂ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਅਤੇ ਐਡਵੋਕੇਟ ਇੰਦਰਜੀਤ ਸਿੰਘ ਸਾਊ  ਨੇ ਕਿਹਾ ਕਿ  ਬਾਰ ਐਸੋਸੀਏਸ਼ਨ ਫਤਿਹਗਡ਼੍ਹ ਸਾਹਿਬ ਦਾ ਸਮੁੱਚਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਦੇਣ ਹੈ  ਤੇ ਵਕੀਲਾਂ ਲਈ ਚੈਂਬਰ ਬਣਾਉਣ, ਲਾਇਬਰੇਰੀ ਸਥਾਪਤ ਕਰਨ  ਵਕੀਲ ਭਾਈਚਾਰੇ ਲਈ ਬਾਰ ਰੂਮ  ਬਣਾਉਣ ਦੇ ਨਾਲ ਨਾਲ  ਅਤੇ  ਸਮੁੱਚਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ । ਉਨ੍ਹਾਂ ਕਿਹਾ ਕਿ ਸਮੁੱਚਾ ਵਕੀਲ ਭਾਈਚਾਰਾ  ਸ਼੍ਰੋਮਣੀ ਅਕਾਲੀ ਦਲ ਤਾਂ ਹਰ ਪੱਖ ਤੋਂ ਸਹਿਯੋਗ ਕਰੇਗਾ । ਇਸ ਮੌਕੇ ਹਲਕਾ ਫਤਿਹਗਡ਼੍ਹ ਸਾਹਿਬ ਤੋਂ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਸਮੁੱਚੇ ਵਕੀਲ ਭਾਈਚਾਰੇ ਦਾ ਉਨ੍ਹਾਂ ਨੂੰ ਸਮਰਥਨ ਦੇਣ ਬਦਲੇ ਧੰਨਵਾਦ ਕਰਦਿਆਂ ਕਿਹਾ ਜਿਸ ਤਰ੍ਹਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਕੀਲ ਭਾਈਚਾਰੇ ਨੂੰ ਪੂਰਨ ਸਹਿਯੋਗ ਦਿੱਤਾ ਗਿਆ ਹੈ

ਉਸੇ ਤਰ੍ਹਾਂ ਭਵਿੱਖ ਵਿੱਚ ਵੀ ਉਹ ਬਾਰ ਐਸੋਸੀਏਸ਼ਨ ਫਤਿਹਗਡ਼੍ਹ ਸਾਹਿਬ ਤੇ ਸਮੁੱਚੇ ਵਕੀਲ ਭਾਈਚਾਰੇ ਨੂੰ ਆਪਣੇ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੱਟ ਕੇ ਸਹਿਯੋਗ ਕਰਨਗੇ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਰ ਐਸੋਸੀਏਸ਼ਨ ਫਤਿਹਗਡ਼੍ਹ ਸਾਹਿਬ ਦੇ ਸਾਬਕਾ ਪ੍ਰਧਾਨ ਐਡਵੋਕੇਟ ਨਰਿੰਦਰ ਸਿੰਘ ਟਿਵਾਣਾ, ਬਾਰ ਐਸੋਸੀਏਸ਼ਨ ਦੇ ਸੈਕਟਰੀ ਰਾਕੇਸ਼ ਧੀਮਾਨ, ਸਾਬਕਾ ਪ੍ਰਧਾਨ ਬ੍ਰਿਜ ਮੋਹਨ ਸਿੰਘ, ਸਾਬਕਾ ਪ੍ਰਧਾਨ ਤੇਜਿੰਦਰ ਸਿੰਘ ਸਲਾਣਾ, ਅਕਾਲੀ ਆਗੂ ਮਨਮੋਹਨ ਸਿੰਘ ਮਕਾਰੋਂਪੁਰ, ਐਡਵੋਕੇਟ ਪ੍ਰੇਮ ਚੰਦ ਜੋਸ਼ੀ ਸਾਬਕਾ ਪ੍ਰਧਾਨ, ਐਡਵੋਕੇਟ ਗੁਰਵਿੰਦਰ ਸਿੰਘ ਚੀਮਾ, ਐਡਵੋਕੇਟ ਰਛਪਾਲ ਸਿੰਘ ਕੰਗ, ਐਡਵੋਕੇਟ ਆਰ ਐੱਨ ਗੋਇਲ, ਐਡਵੋਕੇਟ ਰਣਜੀਤ ਸਿੰਘ ਗਰੇਵਾਲ ਦਿੱਲੀ ਸਮੇਤ ਵੱਡੀ ਗਿਣਤੀ ਵਿੱਚ ਵਕੀਲ ਭਾਈਚਾਰੇ ਦੇ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ।