Amritsar
ਰਿਸ਼ਤੇਦਾਰ ਦੇ ਸੰਸਕਾਰ ‘ਤੇ ਗਿਆ ਸੀ ਪਰਿਵਾਰ, ਵਾਪਿਸ ਘਰ ਮੁੜੇ ਤਾਂ ਦੇਖ ਉੱਡ ਗਏ ਹੋਸ਼!
ਆਏ ਦਿਨ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਘਟਨਾਵਾਂ ਦੀ ਵਾਰਦਾਤਾਂ ਵੱਧਦੀਆਂ ਹੀ ਜਾ ਰਹੀਆਂ ਹਨ। ਤਾਜ਼ਾ ਮਾਮਲਾ ਹੁਣ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਦਿਨ ਦਿਹਾੜੇ ਚੋਰੀ ਦੀ ਅਜਿਹੀ ਘਟਨਾ ਵਾਪਰ ਗਈ ਜਿਸ ਨੂੰ ਸੁਣ ਅਤੇ ਦੇਖ ਕੇ ਸਭ ਦੇ ਹੋਸ਼ ਤੱਕ ਉੱਡ ਗਏ ਹਨ। ਦਰਅਸਲ ਅੰਮ੍ਰਿਤਸਰ ਦੇ ਪ੍ਰਤਾਪ ਨਗਰ ਇਲਾਕੇ ‘ਚ ਇੱਕ ਪਰਿਵਾਰ ਜਦੋਂ ਆਪਣੇ ਕਿਸੇ ਰਿਸ਼ਤੇਦਾਰ ਦੇ ਸੰਸਕਾਰ ‘ਤੇ ਗਿਆ ਸੀ ਤਾਂ ਪਿੱਛੋਂ 3 ਵਜੇ ਇਕ ਚੋਰ ਘਰ ਵਿੱਚ ਦਾਖਲ ਹੋਇਆ ਤੇ ਉਸ ਵਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।
ਪੀੜਤ ਪਰਿਵਾਰ ਨੇ ਦੱਸਿਆ ਹੈ ਕਿ ਅਸੀਂ ਆਪਣੇ ਰਿਸ਼ਤੇਦਾਰ ਦੇ ਸੰਸਕਾਰ ‘ਤੇ ਗਏ ਹੋਏ ਸੀ ਜਦੋਂ ਅਸੀਂ ਘਰ ਆ ਕੇ ਵੇਖਿਆ ਸਾਡੇ ਕਮਰੇ ਦੇ ਦਰਵਾਜ਼ੇ ਟੁੱਟੇ ਹੋਏ ਸਨ ਤੇ ਅਲਮਾਰੀਆਂ ਦਾ ਸਾਮਾਨ ਖਿਲਿਆ ਹੋਇਆ ਸੀ। ਉਹਨਾਂ ਦੱਸਿਆ ਕਿ ਸਾਡਾ ਸੋਨੇ ਦਾ ਤੀਲੀ ਕੋਕਿਆਂ ਦਾ ਕੰਮ ਹੈ ਤੇ ਚੋਰ ਸਾਰਾ ਸਾਮਾਨ ਚੋਰੀ ਕਰਕੇ ਫਰਾਰ ਹੋ ਗਿਆ ਹੈ। ਉਹਨਾਂ ਕਿਹਾ ਕਿ ਕਰੀਬ 70 ਲੱਖ ਰੁਪਏ ਦੀ ਚੋਰੀ ਕਰਕੇ ਚੋਰ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਅਸੀਂ ਇਸਦੀ ਸ਼ਿਕਾਇਤ ਪੁਲਸ ਪ੍ਰਸ਼ਾਸਨ ਨੂੰ ਵੀ ਕੀਤੀ ਹੈ, ਪੁਲਸ ਪ੍ਰਸ਼ਾਸਨ ਮੌਕੇ ‘ਤੇ ਪੁੱਜਾ ਹੈ। ਪੀੜਤ ਪਰਿਵਾਰ ਨੇ ਕਿਹਾ ਕਿ ਸੀ.ਸੀ.ਟੀ.ਵੀ ਕੈਮਰੇ ‘ਚ ਇੱਕ ਚੋਰ ਘਰ ‘ਚ ਆਉਂਦਾ ਸਾਫ਼ ਦਿਖਾਈ ਦੇ ਰਿਹਾ ਹੈ, ਜੋ ਸਮਾਨ ਚੋਰੀ ਕਰਨ ਦੇ ਨਾਲ-ਨਾਲ ਸੀਸੀਟੀਵੀ ਕੈਮਰੇ ਦਾ ਡੀਵੀਆਰ ਵੀ ਆਪਣੇ ਨਾਲ ਲੈ ਗਿਆ ਹੈ।
ਇਸ ਮੌਕੇ ਘਟਨਾ ‘ਤੇ ਪੁੱਜੇ ਪੁਲਸ ਅਧਿਕਾਰੀ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪ੍ਰਤਾਪ ਨਗਰ ਇਲਾਕੇ ‘ਚ ਇੱਕ ਘਰ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਅਸੀਂ ਜਾਂਚ ਕਰ ਰਹੇ ਹਾਂ ਅਤੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਜਲਦੀ ਹੀ ਚੋਰ ਨੂੰ ਕਾਬੂ ਕਰ ਲਿਆ ਜਾਵੇਗਾ।