Punjab
ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮਿਲੇਗਾ ਮੁਆਵਜ਼ਾ, ਹੋਰ ਮੰਗਾਂ ਨੂੰ ਲੈ ਕੇ ਜਾਰੀ ਰਹੇਗਾ ਪੱਕਾ ਮੋਰਚਾ
24ਅਗਸਤ 2023: ਪੰਜਾਬ ਦੇ ਸੰਗਰੂਰ ਦੇ ਲੌਂਗੋਵਾਲ ਵਿਖੇ ਧਰਨੇ ਦੌਰਾਨ ਮਾਰੇ ਗਏ ਕਿਸਾਨ ਪ੍ਰੀਤਮ ਸਿੰਘ (70) ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਲਈ ਸਹਿਮਤੀ ਬਣੀ। ਪਰ ਕਿਸਾਨਾਂ ਦੇ ਹੋਰ ਮਸਲੇ ਅਜੇ ਵੀ ਵਿਚਾਰ ਅਧੀਨ ਹਨ। ਜਿਸ ਕਾਰਨ ਪੰਜਾਬ ‘ਚ 17 ਥਾਵਾਂ ‘ਤੇ ਚੱਲ ਰਹੇ ਧਰਨੇ ਪਹਿਲਾਂ ਵਾਂਗ ਜਾਰੀ ਰਹਿਣਗੇ। ਪੰਜਾਬ ਦੇ ਟੋਲ ਪਲਾਜ਼ਿਆਂ, ਮੋਗਾ ਅਤੇ ਸੰਗਰੂਰ ਦੇ ਲੌਾਗੋਵਾਲ ‘ਚ ਧਰਨੇ ਦਾ ਅੱਜ ਚੌਥਾ ਦਿਨ ਹੈ ਅਤੇ ਕਿਸਾਨਾਂ ਨੇ ਹੁਣ ਰਾਜਪਾਲ ਨਾਲ ਮੀਟਿੰਗ ਦੀ ਮੰਗ ਕੀਤੀ ਹੈ |
ਬੀਕੇਯੂ ਏਕਤਾ ਆਜ਼ਾਦ ਦੀ ਸੂਬਾ ਕਮੇਟੀ ਦੇ ਮੈਂਬਰ ਦਿਲਬਾਗ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਅਧਿਕਾਰੀਆਂ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਲਿਖਤੀ ਰੂਪ ਵਿੱਚ ਦਿੱਤਾ ਹੈ। ਯੋਗਤਾ ਅਨੁਸਾਰ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਕਿਸਾਨ ਕਰਜ਼ਾ ਮੁਆਫ਼ੀ ਦਾ ਮਾਮਲਾ ਵੀ ਵਿਚਾਰਿਆ ਜਾਵੇਗਾ। ਪਰ ਹੋਰ ਮੁੱਦਿਆਂ ‘ਤੇ ਸਰਕਾਰ ਨਾਲ ਗੱਲਬਾਤ ਜਾਰੀ ਹੈ।