Amritsar
ਵਿਵਾਦਾਂ ‘ਚ ਘਿਰਿਆ ਹੈਲੀਕਾਪਟਰ ਤੋਂ ਸ੍ਰੀ ਦਰਬਾਰ ਸਾਹਿਬ ‘ਤੇ ਫੁੱਲਾਂ ਦੀ ਵਰਖਾ ਕਰਨ ਵਾਲਾ ਪਰਿਵਾਰ..

ਅੰਮ੍ਰਿਤਸਰ 2 ਨਵੰਬਰ 2023 : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਹਾਲ ਹੀ ‘ਚ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਦੌਰਾਨ ਹਿਮਾਚਲ ਦੇ ਇਕ ਸ਼ਰਧਾਲੂ ਪਰਿਵਾਰ ਵੱਲੋਂ ਹੈਲੀਕਾਪਟਰ ਰਾਹੀਂ ਸ੍ਰੀ ਦਰਬਾਰ ਸਾਹਿਬ ‘ਤੇ ਫੁੱਲਾਂ ਦੀ ਵਰਖਾ ਕਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਸ਼ਰਧਾਲੂਆਂ ਅਤੇ ਹੋਰਨਾਂ ਵੱਲੋਂ ਕਈ ਤਰ੍ਹਾਂ ਦੇ ਸਵਾਲ ਪੁੱਛੇ ਜਾ ਰਹੇ ਹਨ ਪਰ ਹੁਣ ਇਸ ਮਾਮਲੇ ਵਿਚ ਸਿੱਖ ਮਰਿਆਦਾ ਨੂੰ ਲੈ ਕੇ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਫੁੱਲਾਂ ਦੀ ਸੇਵਾ ਕਰ ਰਹੇ ਪਰਿਵਾਰਕ ਮੈਂਬਰ ਹੈਲੀਕਾਪਟਰ ਵਿੱਚ ਨੰਗੇ ਸਿਰ ਬੈਠ ਕੇ ਫੁੱਲਾਂ ਦੀ ਵਰਖਾ ਕਰਦੇ ਨਜ਼ਰ ਆ ਰਹੇ ਹਨ। ਹੈਲੀਕਾਪਟਰ ‘ਚ ਬੈਠੀਆਂ ਪਾਇਲਟ, ਸਹਾਇਕ ਅਤੇ ਹੋਰ ਔਰਤਾਂ ਦੇ ਨੰਗੇ ਸਿਰ ‘ਤੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ।
ਇੱਥੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਨੰਗੇ ਸਿਰ ਹੋਣ ਤੋਂ ਇਲਾਵਾ ਹੈਲੀਕਾਪਟਰ ਦੇ ਪਾਇਲਟ ਅਤੇ ਉਸ ਦੇ ਸਹਾਇਕ ਨੇ ਪੈਰਾਂ ਵਿੱਚ ਜੁੱਤੀਆਂ ਵੀ ਪਾਈਆਂ ਹੋਈਆਂ ਸਨ, ਇਸ ਸਬੰਧੀ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਇਹ ਪਹਿਲੀ ਵਾਰ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਕਈ ਵਾਰ ਹੈਲੀਕਾਪਟਰ ਨੇ ਉਡਾਣ ਭਰੀ ਹੈ ਅਤੇ ਇਸ ਵਿਚ ਸਵਾਰ ਸੰਗਤਾਂ ਨੇ ਨੰਗੇ ਸਿਰ ਬੈਠ ਕੇ ਇਸ ਤਰ੍ਹਾਂ ਗੁਰੂ ਸਾਹਿਬ, ਸੱਚਖੰਡ ਅਤੇ ਸੰਗਤਾਂ ਦੀ ਸੇਵਾ ਕੀਤੀ ਹੈ। ਇਸ ਸਬੰਧੀ ਜਦੋਂ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨਾਲ ਗੱਲ ਕਰਨ ਲਈ ਵਾਰ-ਵਾਰ ਫੋਨ ਕੀਤਾ ਗਿਆ, ਪਰ ਕੁਝ ਰੁਝੇਵਿਆਂ ਕਾਰਨ ਉਨ੍ਹਾਂ ਉਨ੍ਹਾਂ ਦਾ ਫੋਨ ਨਹੀਂ ਚੁੱਕਿਆ।