Connect with us

Punjab

ਪੰਜਾਬ ਦੇ ਮਸ਼ਹੂਰ ਕਬੱਡੀ ਖਿਡਾਰੀ ਨੇ ਚੁੱਕਿਆ ਖੌਫਨਾਕ ਕਦਮ,ਜਾਣੋ ਵੇਰਵਾ

Published

on

ਅਬੋਹਰ ਤੋਂ ਇੱਕ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਬੱਡੀ ਦੇ ਖੇਤਰ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਕੌਮੀ ਪੱਧਰ ਦੇ ਖਿਡਾਰੀ ਅਤੇ ਸੀ.ਐਮ. ਘਰ ‘ਚ ਕਮਾਂਡੋ ਵਜੋਂ ਤਾਇਨਾਤ ਇਕ ਨੌਜਵਾਨ ਨੇ ਖੁਦਕੁਸ਼ੀ ਕਰ ਲਈ ਹੈ। ਖਿਡਾਰੀ ਕਰਮ ਸਿੰਘ (30) ਪੁੱਤਰ ਸੁਖਦੇਵ ਸਿੰਘ ਵਾਸੀ ਸੀਤਾ ਰਾਮ ਕਲੋਨੀ, ਅਬੋਹਰ। ਬੀਤੀ ਰਾਤ ਮਾਨਸਿਕ ਪ੍ਰੇਸ਼ਾਨੀ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ। ਥਾਣਾ ਨੰਬਰ 1 ਦੀ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾਇਆ ਹੈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।

ਜਾਣਕਾਰੀ ਅਨੁਸਾਰ ਕਰਮ ਸਿੰਘ 5 ਸਾਲ ਦੇ ਬੱਚੇ ਦਾ ਪਿਤਾ ਸੀ ਅਤੇ ਸੀਐਮ ਹਾਊਸ ਚੰਡੀਗੜ੍ਹ ਵਿਖੇ ਸੁਰੱਖਿਆ ਵਿਭਾਗ ਵਿੱਚ ਤਾਇਨਾਤ ਸੀ। ਕਰਮ ਸਿੰਘ 27 ਮਾਰਚ ਨੂੰ ਆਪਣੇ ਦੋਸਤ ਦੇ ਵਿਆਹ ਕਾਰਨ ਛੁੱਟੀ ‘ਤੇ ਆਇਆ ਸੀ ਅਤੇ ਬੀਤੀ ਰਾਤ ਉਸ ਨੇ ਆਪਣੇ ਕਮਰੇ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਦੀ ਪਤਨੀ ਰਾਜਵੰਤ ਕੌਰ ਨੇ ਦੱਸਿਆ ਕਿ ਉਹ ਰਾਤ ਨੂੰ ਕਮਰੇ ਵਿੱਚ ਸੌਂ ਰਹੀ ਸੀ ਅਤੇ ਜਦੋਂ ਸਵੇਰੇ 3 ਵਜੇ ਦੇ ਕਰੀਬ ਜਾਗ ਪਈ ਤਾਂ ਉਸ ਦਾ ਪਤੀ ਬੈੱਡ ’ਤੇ ਨਹੀਂ ਸੀ। ਜਦੋਂ ਉਹ ਦੂਜੇ ਕਮਰੇ ਵਿਚ ਗਈ ਤਾਂ ਦੇਖਿਆ ਕਿ ਉਸ ਨੇ ਫਾਹਾ ਲੈ ਲਿਆ ਸੀ ਅਤੇ ਉਸ ਦੀ ਪਤਨੀ ਨੇ ਪਰਿਵਾਰਕ ਮੈਂਬਰਾਂ ਨੂੰ ਜਗਾਇਆ।

ਇਸ ਤੋਂ ਬਾਅਦ ਉਸਦੇ ਜੀਜਾ ਸਿਮਰ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਨੰ. 1 ਤੋਂ ਸਹਾਇਕ ਸਬ-ਇੰਸਪੈਕਟਰ ਬਹਾਦਰ ਚੰਦ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ।