Connect with us

National

ਮਸ਼ਹੂਰ ਸਲਮਾਨ ਖਾਨ ਨੂੰ ਮਿਲੀ ਧਮਕੀ, ਕਿਹਾ ਬਾਬਾ ਸਿੱਦੀਕੀ ਤੋਂ ਬਦਤਰ ਹੋਵੇਗਾ ਹਾਲ

Published

on

SALMAN KHAN : ਨਵੀਂ ਦਿੱਲੀ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਤੋਂ ਸਲਮਾਨ ਖਾਨ ਲਗਾਤਾਰ ਬਿਸ਼ਨੋਈ ਗੈਂਗ ਦੇ ਨਿਸ਼ਾਨੇ ‘ਤੇ ਹਨ। ਸਲਮਾਨ ਖਾਨ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ।

ਹੁਣ ਮੁੰਬਈ ਟ੍ਰੈਫਿਕ ਪੁਲਸ ਦੇ ਵਟਸਐਪ ਨੰਬਰ ‘ਤੇ ਧਮਕੀ ਭਰਿਆ ਮੈਸੇਜ ਆਇਆ ਹੈ, ਜਿਸ ‘ਚ ਅਭਿਨੇਤਾ ਸਲਮਾਨ ਖਾਨ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਭੇਜਣ ਵਾਲੇ ਨੇ ਸਪੱਸ਼ਟ ਸੰਦੇਸ਼ ਦਿੱਤਾ ਕਿ ਸਾਡੇ ਸੰਦੇਸ਼ ਨੂੰ ਹਲਕੇ ਵਿੱਚ ਨਾ ਲਿਆ ਜਾਵੇ ਅਤੇ ਕਿਹਾ ਜੇਕਰ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦੇ ਹਨ ਅਤੇ ਲਾਰੈਂਸ ਬਿਸ਼ਨੋਈ ਨਾਲ ਆਪਣੀ ਦੁਸ਼ਮਣੀ ਖਤਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 5 ਕਰੋੜ ਰੁਪਏ ਦਾ ਭੁਗਤਾਨ ਕਰਨਾ ਹੋਵੇਗਾ।

ਜੇਕਰ ਇਹ ਰਕਮ ਨਾ ਦਿੱਤੀ ਗਈ ਤਾਂ ਸਲਮਾਨ ਖਾਨ ਦੀ ਹਾਲਤ ਬਾਬਾ ਸਿੱਦੀਕੀ ਤੋਂ ਵੀ ਬਦਤਰ ਹੋਵੇਗੀ । ਇਸ ਧਮਕੀ ਤੋਂ ਬਾਅਦ ਮੁੰਬਈ ਪੁਲਿਸ ਨੇ ਤੇਜ਼ੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੂਜੇ ਪਾਸੇ ਲਗਾਤਾਰ ਧਮਕੀਆਂ ਮਿਲਣ ਅਤੇ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਸਲਮਾਨ ਖਾਨ ਦਾ ਪਰਿਵਾਰ ਲਗਾਤਾਰ ਚਿੰਤਾ ‘ਚ ਹੈ। ਸਿੱਦੀਕੀ ਦੀ ਮੌਤ ਤੋਂ ਬਾਅਦ ਸਲਮਾਨ ਦੇ ਪਰਿਵਾਰ ਨੇ ਆਪਣੇ ਘਰ ਕਿਸੇ ਵੀ ਮਹਿਮਾਨ ਨੂੰ ਆਉਣ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਵੀ ਸਲਮਾਨ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਹਾਲਾਂਕਿ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਨੂੰ ਹੁਣ Y+ ਸੁਰੱਖਿਆ ਦਿੱਤੀ ਗਈ ਹੈ।

12 OCTOBER ਨੂੰ ਹੋਈ ਸੀ ਹੱਤਿਆ…

12 ਅਕਤੂਬਰ ਨੂੰ ਸਿਆਸਤਦਾਨ ਅਤੇ ਸਲਮਾਨ ਖਾਨ ਦੇ ਦੋਸਤ ਬਾਬਾ ਸਿੱਦੀਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੇ ਕਤਲ ਕਾਰਨ ਫਿਲਮ ਜਗਤ ‘ਚ ਸੋਗ ਦੀ ਲਹਿਰ ਹੈ। ਖਾਸ ਤੌਰ ‘ਤੇ ਸਲਮਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬਹੁਤ ਦੁੱਖ ਹੋਇਆ ਹੈ। ਉਦੋਂ ਤੋਂ ਸਲਮਾਨ ਖਾਨ ਲਗਾਤਾਰ ਲਾਰੇਂਸ ‘ਤੇ ਨਿਸ਼ਾਨਾ ਸਾਧ ਰਹੇ ਹਨ। ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।