Haryana
ਕਿਸਾਨਾਂ ਨੇ ਦਿੱਤੀ ਚੇਤਾਵਨੀ- ਹਰਿਆਣਾ ਦੀ ਖੱਟਰ ਸਰਕਾਰ ਨੇ ਕੀਤੀ ਕੋਈ ਗੜਬੜ ਤਾਂ ਹੋਵੇਗਾ ਵੱਡਾ ਅੰਦੋਲਨ

30ਸਤੰਬਰ 2023: ਪੰਜਾਬ ਦੀਆਂ 19 ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਦਾ ਅਸਰ ਹਰਿਆਣਾ ਤੱਕ ਵੀ ਪਹੁੰਚਿਆ ਹੈ। ਹਰਿਆਣਾ ਦੇ ਅੰਬਾਲਾ ‘ਚ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਸੱਦੇ ‘ਤੇ ਕਿਸਾਨ ਨੈਸ਼ਨਲ ਹਾਈਵੇ-152 ਡੀ ਪੁਲ ਦੇ ਹੇਠਾਂ ਰੇਲਵੇ ਟਰੈਕ ‘ਤੇ ਬੈਠ ਗਏ ਹਨ। ਪਿੰਡ ਘੇਲ (ਅੰਬਾਲਾ) ਵਿਖੇ ਸ਼ੰਭੂ ਟੋਲ ਪਲਾਜ਼ਾ ਨੇੜੇ ਕਿਸਾਨ ਟਰੈਕ ਜਾਮ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ।
ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਚੇਤਾਵਨੀ ਦਿੱਤੀ ਕਿ ਸਾਡਾ ਅੰਦੋਲਨ ਅੱਜ ਸ਼ਾਮ 4 ਵਜੇ ਸਮਾਪਤ ਹੋਵੇਗਾ। ਪਰ ਜੇਕਰ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਸਰਕਾਰ ਅੰਬਾਲਾ ਵਿੱਚ ਚੱਲ ਰਹੇ ਰੇਲ ਰੋਕੋ ਅੰਦੋਲਨ ਵਿੱਚ ਕੋਈ ਗਲਤੀ ਕਰਦੀ ਹੈ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।