Connect with us

National

10 ਰਾਜਾਂ ਦੀਆਂ 96 ਸੀਟਾਂ ਤੇ ਤੈਅ ਹੋਵੇਗੀ ਦਿੱਗਜਾਂ ਦੀ ਕਿਸਮਤ

Published

on

 

LOK SABHA ELECTIONS 2024 :  ਲੋਕ ਸਭਾ ਦੇ ਚੌਥੇ ਗੇੜ ਦੀ ਵੋਟਿੰਗ ਸ਼ੁਰੂ ਹੋ ਗਈ ਹੈ| ਚੌਥੇ ਪੜਾਅ ਵਿੱਚ 13 ਮਈ ਯਾਨੀ ਸੋਮਵਾਰ ਨੂੰ 10 ਰਾਜਾਂ ਦੀਆਂ 96 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਪੜਾਅ ਵਿੱਚ ਇੱਕ ਹਜ਼ਾਰ 717 ਉਮੀਦਵਾਰ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਆਂਧਰਾ ਪ੍ਰਦੇਸ਼ ਦੀਆਂ ਸਾਰੀਆਂ 25 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਉੱਤਰ ਪ੍ਰਦੇਸ਼ ‘ਚ 13 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ।

ਵੋਟ ਪਾਉਣ ਦਾ ਸਮਾਂ..

ਤਿੰਨ ਪੜਾਅ ਪੂਰੇ ਹੋਣ ਤੋਂ ਬਾਅਦ, ਚੌਥੇ ਪੜਾਅ ਲਈ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ | ਇਹ ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ |

ਇਸ ਪੜਾਅ ਵਿੱਚ ਇੱਕ ਹਜ਼ਾਰ 717 ਉਮੀਦਵਾਰ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਨ੍ਹਾਂ ਵਿੱਚ ਪੰਜ ਕੇਂਦਰੀ ਮੰਤਰੀ, ਇੱਕ ਸਾਬਕਾ ਮੁੱਖ ਮੰਤਰੀ, ਦੋ ਕ੍ਰਿਕਟਰ ਅਤੇ ਇੱਕ ਅਦਾਕਾਰ ਵੀ ਸ਼ਾਮਲ ਹਨ।

ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ‘ਚ ਆਂਧਰਾ ਪ੍ਰਦੇਸ਼ ਦੀਆਂ ਸਾਰੀਆਂ 25 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਉੱਤਰ ਪ੍ਰਦੇਸ਼ ‘ਚ 13 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸੇ ਤਰ੍ਹਾਂ ਤੇਲੰਗਾਨਾ ਦੀਆਂ 17, ਮਹਾਰਾਸ਼ਟਰ ਦੀਆਂ 11, ਮੱਧ ਪ੍ਰਦੇਸ਼ ਦੀਆਂ 8, ਪੱਛਮੀ ਬੰਗਾਲ ਦੀਆਂ 8, ਬਿਹਾਰ ਦੀਆਂ 5, ਝਾਰਖੰਡ ਅਤੇ ਉੜੀਸਾ ਦੀਆਂ 4-4 ਅਤੇ ਜੰਮੂ-ਕਸ਼ਮੀਰ ਦੀ ਇਕ ਸੀਟ ‘ਤੇ ਵੋਟਿੰਗ ਹੋ ਰਹੀ ਹੈ।