Punjab
ਫਿਲਮ ਅਮਰਜੈਂਸੀ ‘ਤੇ ਤਰੁੰਤ ਰੋਕ ਲਗਾਈ ਜਾਵੇ: ਹਰਜਿੰਦਰ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਫ਼ਿਲਮ ‘ਐਮਰਜੰਸੀ’ ‘ਤੇ ਤੁਰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਸਿੱਖਾਂ ਅਤੇ ਪੰਜਾਬ ਵਿਰੋਧੀ ਪ੍ਰਗਟਾਵਿਆਂ ਕਰ ਕੇ ਵਿਵਾਦਾਂ ਵਿਚ ਰਹਿਣ ਵਾਲੀ ਅਦਾਕਾਰ ਕੰਗਨਾ ਰਣੇਤ ਵਲੋਂ ਜਾਣ-ਬੁੱਝ ਕੇ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਦੇ ਮੰਤਵ ਨਾਲ ਬਣਾਈ ਗਈ ਹੈ ਜਿਸ ਨੂੰ ਸਿੱਖ ਕੌਮ ਬਰਦਾਸਤ ਨਹੀਂ ਕਰ ਸਕਦੀ।
ਐਡਵਕੇਟ ਧਾਮੀ ਨੇ ਕਿਹਾ ਕਿ 1984 ਦੇ ਮਹਾਨ ਸ਼ਹੀਦਾ ਬਾਰੇ ਸਿੱਖ ਵਿਰੋਧੀ ਬਿਰਤਾਂਤ ਸਿਰਜ ਕੇ ਕੰਮ ਦਾ ਨਿਰਾਦਰ ਕਰਨ ਦੀ ਇਹ ਘਟੀਆ ਹਰਕਤ ਹੈ। ਉਨ੍ਹਾਂ ਕਿਹਾ 1984 ਦਾ ਸਿੱਖ ਵਿਰੋਧੀ ਕਰੂਰ ਕਾਰਾ ਕੰਮ ਕਦੇ ਨਹੀਂ ਭੁੱਲ ਸਕਦੀ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲੇ ਨੂੰ ਸ੍ਰੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਿਵਾਦਤ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ‘ਐਮਰਜੰਸੀ’ ਵਿਚ ਵੀਹਵੀਂ ਸਦੀ ਦੇ ਸਿੱਖ ਨਾਇਕ ਤੇ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਕਿਰਦਾਰ ਗਲਤ ਰੂਪ ਵਿਚ ਦਿਖਾ ਕੇ ਸਿੱਖਾਂ ਦੇ ਅਕਸ ਨੂੰ ਵੱਖਵਾਦੀ ਵਜੋਂ ਪੇਸ਼ ਕਰਨ ਦਾ ਸਖਤ ਨੋਟਿਸ ਲਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੰਗਰੇਡ ਤੋਂ ਜਾਰੀ ਲਿਖਤੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਅਪਣੇ ਸ਼ਹੀਦਾਂ-ਮੁਰੀਦਾਂ ਦੀ ਫਿਲਮਾਂ ਵਿਚ ਨਕਲ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤਰਤ ‘ਐਮਰਜੰਸੀ’ ਫਿਲਮ ਵਿਚਲੇ ਇਤਰਾਜਯੋਗ ਅਤੇ ਸਿੱਖਾਂ ਦੇ ਅਕਸ ਤੇ ਇਤਿਹਾਸ ਦੀ ਗਲਤ ਪੇਸ਼ਕਾਰੀ ਕਰਨ ਵਾਲੇ ਦ੍ਰਿਸ਼ਾ ਨੂੰ ਨਾ ਹਟਾਇਆ ਤਾਂ ਨਿਕਲਣ ਵਾਲੇ ਕਿਸੇ ਵੀ ਤਰ੍ਹਾਂ ਦੇ ਸਿੱਟਿਆਂ ਦੀ ਜਿਮੇਵਾਰ ਸਿੰਧ ਤੌਰ ‘ਤੇ ਸਰਕਾਰ ਦੀ ਹੋਵੇਗੀ।