Connect with us

Entertainment

‘ਸ਼ਿੰਦਾ-ਸ਼ਿੰਦਾ ਨੋ ਪਾਪਾ’ ਫ਼ਿਲਮ ਸਿਨੇਮਾਘਰਾਂ ‘ਚ ਇਸ ਦਿਨ ਹੋਵੇਗੀ ਰਿਲੀਜ਼

Published

on

SHINDA SHINDA NO PAPA : ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੀ ਫ਼ਿਲਮ ‘ਸ਼ਿੰਦਾ-ਸ਼ਿੰਦਾ ਨੋ ਪਾਪਾ’ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਦੱਸ ਦੇਈਏ ਕਿ ਇਸ ਫਿਲਮ ਵਿੱਚ ਗਿੱਪੀ ਤੋਂ ਇਲਾਵਾ ਟੈਲੀਵਿਜ਼ਨ ਅਦਾਕਾਰਾ ਹਿਨਾ ਖਾਨ ਅਹਿਮ ਭੂਮਿਕਾ ਵਿੱਚ ਨਜ਼ਰ ਆ ਰਹੀ ਹੈ। ਫਿਲਮ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਗਿੱਪੀ ਆਪਣੇ ਪੁੱਤਰ ਸ਼ਿੰਦਾ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਵਿਖਾਈ ਦੇਣਗੇ।

ਫਿਲਮ ਦੇ ਟ੍ਰੇਲਰ ਵਿੱਚ ਗਿੱਪੀ ਗਰੇਵਾਲ ਆਪਣੀ ਨਵੀਂ ਫਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਰਾਹੀਂ ਪ੍ਰਸ਼ੰਸਕਾਂ ਦਾ ਖੂਬ ਮਨੋਰੰਜਨ ਕਰਦੇ ਹੋਏ ਵਿਖਾਈ ਦੇ ਰਹੇ ਹਨ। ਫਿਲਮ ਵਿੱਚ ਹਿਨਾ ਨਾਲ ਉਨ੍ਹਾਂ ਦੀ ਕੈਮਿਸਟ੍ਰੀ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਸ਼ਿੰਦਾ ਇੱਕ ਵਾਰ ਫਿਰ ਤੋਂ ਆਪਣੀਆਂ ਕਿਊਟ ਹਰਕਤਾਂ ਨਾਲ ਫੈਨਜ਼ ਨੂੰ ਹਸਾਉਂਦੇ ਹੋਏ ਨਜ਼ਰ ਆ ਰਿਹਾ ਹੈ। ਦੱਸ ਦੇਈਏ ਕਿ ਸ਼ਿੰਦਾ ਨੇ ਛੋਟੀ ਉਮਰ ਤੋਂ ਹੀ ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਜਲਵਾ ਦਿਖਾਉਣਾ ਸ਼ੂਰੁ ਕਰ ਦਿੱਤਾ ਹੈ। ਉਸਦੇ ਕਿਊਟਨੇਸ ਨੂੰ ਫੈਨਜ਼ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।

ਫਿਲਮ ਦੇ ਟ੍ਰੇਲਰ ਵਿੱਚ ਤੁਹਾਨੂੰ ਗਿੱਪੀ ਗਰੇਵਾਲ ਤੇ ਹਿਨਾ ਖਾਨ ਦੇ ਨਾਲ ਸ਼ਿੰਦਾ ਗਰੇਵਾਲ ਦੀ ਮਸਤੀ ਵੇਖਣ ਨੂੰ ਮਿਲੇਗੀ। ਇਸ ਤੋਂ ਇਲਾਵਾ ਤੁਸੀ ਫਿਲਮ ਵਿੱਚ ਪਿਉਂ ਪੁੱਤ ਦੀ ਬਾਂਡਿੰਗ ਵੀ ਵੇਖੋਗੇ। ਟ੍ਰੇਲਰ ਵਿੱਚ ਸ਼ਿੰਦਾ ਤੇ ਗਿੱਪੀ ਗਰੇਵਾਲ ਦੇ ਦਿਲਚਸਪ ਡਾਇਲਾਗਸ ਵੀ ਸੁਣ ਸਕਦੇ ਹੋ। ਫਿਲਮ ‘ਚ ਕਾਮੇਡੀ ਦਾ ਫੁੱਲ ਤੜਕਾ ਲਗਾਇਆ ਗਿਆ ਹੈ। ਦੱਸ ਦਈਏ ਕਿ ਇਹ ਫਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ 10 ਮਈ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਜਿਸ ਨੂੰ ਵੇਖਣ ਲਈ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਦੱਸ ਦਈਏ ਕਿ ਇਸ ਫਿਲਮ ਰਾਹੀਂ ਟੀਵੀ ਅਦਾਕਾਰਾ ਹਿਨਾ ਖਾਨ ਪੰਜਾਬੀ ਇੰਡਸਟਰੀ ‘ਚ ਐਂਟਰੀ ਕਰਨ ਜਾ ਰਹੀ ਹੈ। ਛੋਟੇ ਪਰਦੇ ਉੱਪਰ ਕਮਾਲ ਦਿਖਾਉਣ ਵਾਲੀ ਹੀਨਾ ਖਾਨ ਪੰਜਾਬੀ ਫਿਲਮਾਂ ਵਿੱਚ ਕੀ ਜਲਵਾ ਦਿਖਾਉਂਦੀ ਹੈ, ਇਹ ਵੇਖਣਾ ਬੇਹੱਦ ਮਜ਼ੇਦਾਰ ਰਹੇਗਾ।