Ludhiana
ਲੁਧਿਆਣਾ ਦੇ ਸਾਹਨੇਵਾਲ ਏਅਰਪੋਰਟ ਤੋਂ ਅੱਜ ਹੋਵੇਗੀ ਉਡਾਣ

6 ਸਤੰਬਰ 2023: ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਅੱਜ ਉਡਾਣਾਂ ਸ਼ੁਰੂ ਹੋਣਗੀਆਂ।ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਏਅਰਪੋਰਟ ਨੂੰ ਚਾਲੂ ਕੀਤਾ ਜਾਵੇਗਾ । ਹਿੰਡਨ ਡੋਮੇਸਟਿਕ ਏਅਰਪੋਰਟ ਤੋਂ ਪਹਿਲੀ ਫਲਾਈਟ ਸਵੇਰੇ 10.50 ਵਜੇ ਸਾਹਨੇਵਾਲ ਏਅਰਪੋਰਟ ਪਹੁੰਚੇਗੀ, ਜਦੋਂਕਿ ਟੇਕ ਆਫ ਫਲਾਈਟ ਸਵੇਰੇ 11.10 ਵਜੇ ਹੈ, ਜੋ 12.25 ਵਜੇ ਹਿੰਡਨ ਪਹੁੰਚੇਗੀ।
ਹਵਾਈ ਅੱਡੇ ਨੂੰ ਚਾਲੂ ਕਰਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਗਵੰਤ ਮਾਨ ਤੋਂ ਇਲਾਵਾ ਹੋਰ ਮੰਤਰੀ ਤੇ ਆਗੂ ਵੀ ਹਵਾਈ ਅੱਡੇ ‘ਤੇ ਪੁੱਜਣਗੇ। ਏਅਰਪੋਰਟ ਸਟਾਫ਼ ਵੱਲੋਂ ਸਾਰੇ ਜ਼ਰੂਰੀ ਕੰਮ ਮੁਕੰਮਲ ਕਰ ਲਏ ਗਏ ਹਨ।
ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਦੱਸਿਆ ਕਿ ਉਕਤ ਫਲਾਈਟ ਦਾ ਇਕ ਤਰਫਾ ਕਿਰਾਇਆ 3148 ਰੁਪਏ ਹੋਵੇਗਾ, ਜੋ ਕਿ ਦਿੱਲੀ-ਲੁਧਿਆਣਾ ਫਲਾਈਟ ਲਈ ਵਾਜਬ ਹੈ। ਐਮਪੀ ਅਰੋੜਾ ਖੁਦ ਹਿੰਡਨ ਤੋਂ ਲੁਧਿਆਣਾ ਲਈ ਰਵਾਨਾ ਹੋਣਗੇ। ਸਾਹਨੇਵਾਲ ਲਈ ਇਸ ਉਦਘਾਟਨੀ ਉਡਾਣ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ (ਸੇਵਾਮੁਕਤ) ਜਨਰਲ ਵੀ.ਕੇ.ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।