Punjab
ਸ਼੍ਰੋਮਣੀ ਕਮੇਟੀ ਵੱਲੋਂ ਮੋਰਚਾ ਗੁਰੂ ਕਾ ਬਾਗ ਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸੌ ਸਾਲਾ ਸ਼ਹੀਦੀ ਦਿਹਾਡ਼ੇ ਨੂੰ ਸਮਰਪਤ ਚੌਥਾ ਸੈਮੀਨਾਰ ਬਹਾਦਰਗੜ੍ਹ ਵਿਖੇ 15 ਸਤੰਬਰ ਨੂੰ ਕਰਵਾਇਆ ਜਾਵੇਗਾ : ਪ੍ਰੋ. ਬਡੂੰਗਰ
ਪਟਿਆਲਾ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੋਰਚਾ ਗੁਰੂ ਕਾ ਬਾਗ ਅਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸੌ ਸਾਲਾ ਸ਼ਹੀਦੀ ਦਿਹਾਡ਼ੇ ਨੂੰ ਸਮਰਪਤ ਚੌਥਾ ਸੈਮੀਨਾਰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਪਟਿਆਲਾ ਵਿਖੇ 15 ਸਤੰਬਰ ਨੂੰ 10 ਵਜੇ ਤੋਂ 1 ਵਜੇ ਤੱਕ ਕਰਵਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਮਾਗਮਾਂ ਸਬੰਧੀ ਸਬ ਕਮੇਟੀ ਦੇ ਚੇਅਰਮੈਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਸੈਮੀਨਾਰ ਦੇ ਆਰੰਭਤਾ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਕੀਤੀ ਜਾਵੇਗੀ, ਜਦੋਂ ਕਿ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਗਰਲਜ਼ ਆਕਡ਼ ਪਟਿਆਲਾ ਦੀਆਂ ਵਿਦਿਆਰਥਣਾਂ ਵੱਲੋਂ ਵਾਰ ਗਾਇਨ ਪੇਸ਼ ਕੀਤੀ ਜਾਵੇਗੀ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਨੌਜਵਾਨ ਪੀਡ਼੍ਹੀ ਨੂੰ ਆਪਣੇ ਅਮੋਲਕ ਵਿਰਸੇ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ ।
ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸੈਮੀਨਾਰਾਂ ਦੀ ਸਬ ਕਮੇਟੀ ਦੇ ਸਹਾਇਕ ਕੋਆਰਡੀਨੇਟਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਇਸ ਸੈਮੀਨਾਰ ਮੌਕੇਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਧਾਨਗੀ ਭਾਸ਼ਣ ਦਿੱਤਾ ਜਾਵੇਗਾ ਜਦੋਂਕਿ ਧੰਨਵਾਦੀ ਭਾਸ਼ਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਵੱਲੋਂ ਦਿੱਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਵੱਲੋਂ ਸੈਮੀਨਾਰ ਵਿੱਚ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜੀ ਆਇਆਂ ਆਖਿਆ ਜਾਵੇਗਾ ਜਦੋਂਕਿ ਸਟੇਜ ਸੰਚਾਲਕ ਦੀ ਭੂਮਿਕਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਨਿਭਾਈ ਜਾਵੇਗੀ ।
ਉਨ੍ਹਾਂ ਦੱਸਿਆ ਕਿ ਇਸ ਚੌਥੇ ਸੈਮੀਨਾਰ ਵਿਚ ਗੁਰਮਤਿ ਖ਼ਾਲਸਾ ਕਾਲਜ ਪਟਿਆਲਾ ਦੇ ਸਹਾਇਕ ਪ੍ਰੋ. ਡਾ. ਅਰਸ਼ਪ੍ਰੀਤ ਕੌਰ, ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਗਰਲਜ਼ ਆਕਡ਼ ਪਟਿਆਲਾ ਦੇ ਧਾਰਮਿਕ ਅਧਿਆਪਕ ਡਾ. ਹਰਪ੍ਰੀਤ ਕੌਰ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗਡ਼੍ਹ ਸਾਹਿਬ ਡਾ. ਸਿਕੰਦਰ ਸਿੰਘ ਅਤੇ ਸਿੱਖ ਮਿਸ਼ਨ ਕੋਸ਼ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਸੰਪਾਦਕ ਡਾ. ਪਰਮਵੀਰ ਸਿੰਘ ਵੱਲੋਂ ਪਰਚੇ ਪੜ੍ਹੇ ਜਾਣਗੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭਮਾਰਸੀ, ਹਰਮਨਜੀਤ ਸਿੰਘ , ਡਾ. ਹਰਦੇਵ ਸਿੰਘ, ਅਮਰਜੀਤ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।