Corona Virus
ਰਾਗੀ ਨਿਰਮਲ ਸਿੰਘ ਖਾਲਸਾ ਦਾ ਕੀਤਾ ਗਿਆ ਅੰਤਿਮ ਸੰਸਕਾਰ

Amritsar , 2 April : ਪਦਮ ਸ਼੍ਰੀ ਰਾਗੀ ਨਿਰਮਲ ਸਿੰਘ ਖਾਲਸਾ ਜੀ ਦਾ ਸੰਸਕਾਰ ਕਰ ਦਿੱਤਾ ਗਿਆ ਹੈ। ਹਾਲਾਂਕਿ ਨਿਰਮਲ ਸਿੰਘ ਜੀ ਦੀ ਕੋਰੋਨਾ ਰਿਪੋਰਟ ਪੋਜ਼ੀਟਿਵ ਆਈ ਸੀ ਜਿਸ ਕਾਰਨ ਉਹ ਅੱਜ ਸਵੇਰੇ 4.30 ਦੇ ਕਰੀਬ ਅਕਾਲ ਚਲਾਣਾ ਕਰ ਗਏ। ਵੇਖਿਆ ਜਾ ਸਕਦਾ ਹੈ ਕਿ ਸਿਹਤ ਵਿਭਾਗ ਦੇ ਲੋਕ ਜੋ ਰਸਮਾਂ ਨਿਭਾ ਰਹੇ ਸੀ ਉਸ ਵਿੱਚ ਬਹੁਤ ਵਿਵਾਦ ਹੋਇਆ ਸੀ ਕਿਉਂਕਿ ਵੇਰਕਾ ਦੇ ਨੇੜਲੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਥੇ ਸੰਸਕਾਰ ਹੁੰਦਾ ਹੈ, ਤਾਂ ਇਹ ਉਨ੍ਹਾਂ ਦੇ ਖੇਤਰ ਵਿਚ ਕੋਰੋਨਾਵਾਇਰਸ ਦੇ ਫੈਲਣ ਦਾ ਡਰ ਬਣ ਸਕਦਾ ਹੈ। ਜਿਸ ਤੋਂ ਬਾਅਦ ਉਹਨਾਂ ਨੇ ਵੇਰਕਾ ਦੇ ਨੇੜੇ ਪੈਂਦੇ ਫਤਹਿਗੜ੍ਹ ਪਿੰਡ ਵਿੱਖੇ ਸਿਹਤ ਵਿਭਾਗ ਦੇ ਮੁਲਾਜਮਾਂ ਨੇ ਅਲੱਗ ਤਰ੍ਹਾਂ ਦੇ ਕੱਪੜੇ ਪਾ ਕੇ ਰਾਗੀ ਨਿਰਮਲ ਸਿੰਘ ਖਾਲਸਾ ਦਾ ਸੰਸਕਾਰ ਕਰ ਦਿੱਤਾ।