Punjab
ਸੰਗਰੂਰ ‘ਚ ਜਹਿਰੀਲੀ ਸ਼ਰਾਬ ਦਾ ਕਹਿਰ ਜਾਰੀ, ਹੁਣ ਤੱਕ 21 ਲੋਕਾਂ ਦੀ ਮੌਤ, 8 ਹੋਰ ਗ੍ਰਿਫਤਾਰ

SANGRUR: ਪੰਜਾਬ ਦੇ ਸੰਗਰੂਰ ਜ਼ਿਲੇ ਦੇ ਸੁਨਾਮ ਊਧਮ ਸਿੰਘ ਵਾਲਾ ‘ਚ ਨਕਲੀ ਸ਼ਰਾਬ ਪੀਣ ਨਾਲ ਬੀਮਾਰ ਹੋਏ 18 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਇਸ ਘਟਨਾ ‘ਚ ਮਰਨ ਵਾਲਿਆਂ ਦੀ ਗਿਣਤੀ 21 ਹੋ ਗਈ ਹੈ। ਪੁਲਿਸ ਨੇ ਇਸ ਸਬੰਧ ‘ਚ 2 ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ ‘ਚ ਹੁਣ ਤੱਕ ਕੁੱਲ 8 ਗ੍ਰਿਫਤਾਰ ਹੋ ਗਏ ਹਨ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਪੁਲਿਸ ਨੇ ਈਥਾਨੌਲ ਅਤੇ ਕੱਚਾ ਮਾਲ ਬਰਾਮਦ ਕੀਤਾ ਸੀ, ਜਿਸ ਦੀ ਵਰਤੋਂ ਸ਼ਰਾਬ ਬਣਾਉਣ ਲਈ ਕੀਤੀ ਜਾ ਰਹੀ ਸੀ। ਪੁਲਸ ਦੇ ਡਿਪਟੀ ਇੰਸਪੈਕਟਰ ਜਨਰਲ ਹਰਚਨ ਸਿੰਘ ਭੁੱਲਰ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਅਸੀਂ ਇਸ ਮਾਮਲੇ ‘ਚ ਦੋ ਨਵੀਆਂ ਗ੍ਰਿਫਤਾਰੀਆਂ ਕੀਤੀਆਂ ਹਨ। ਜਾਂਚ ਚੱਲ ਰਹੀ ਹੈ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸਥਾਨਕ ਰਵਿਦਾਸਪੁਰਾ ਟਿੱਬੀ ਵਿੱਚ 6 ਮੌਤਾਂ ਹੋਣ ਕਾਰਨ ਹੜਕੰਪ ਮਚ ਗਿਆ ਹੈ। ਇਸ ਵਿੱਚ ਇੱਕ ਵਿਅਕਤੀ ਗੁਰਮੀਤ ਸਿੰਘ ਦੀ ਇੱਕ ਦਿਨ ਪਹਿਲਾਂ ਮੌਤ ਹੋ ਗਈ ਸੀ ਅਤੇ ਉਸ ਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ ਗਿਆ ਸੀ। ਡੀ.ਐਸ.ਪੀ. ਸੁਨਾਮ ਮਨਦੀਪ ਸਿੰਘ ਸੰਧੂ ਸਮੇਤ ਥਾਣਾ ਮੁਖੀ ਤੇ ਹੋਰ ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ |