Punjab
ਗੈਂਗਸਟਰ ਨੇ ਜੇਲ੍ਹ ਵਿੱਚੋ ਅੰਮ੍ਰਿਤਪਾਲ ਸਿੰਘ ਨੂੰ ਲਿਖੀ ਚਿੱਠੀ, ਜਾਣੋ ਕਿ ਹੈ ਪੂਰਾ ਮਾਮਲਾ
ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਰਾਜੀਵ ਰਾਜਾ ਨੇ ਜੇਲ੍ਹ ਤੋਂ ਲਿਖੀ ਚਿੱਠੀ ਜਿਸ ਵਿੱਚ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੂੰ ਨੌਜਵਾਨਾਂ ਨੂੰ ਗੁੰਮਰਾਹ ਨਾ ਕਰਨ ਦੀ ਸਲਾਹ ਦਿੱਤੀ ਹੈ। ਗੈਂਗਸਟਰ ਨੇ ਆਪਣੀ ਭੈਣ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਪੰਜਾਬ ਪਹਿਲਾਂ ਹੀ ਬਹੁਤ ਸੰਤਾਪ ਭੋਗ ਚੁੱਕਾ ਹੈ ਅਤੇ ਹੁਣ ਨੌਜਵਾਨਾਂ ਨੂੰ ਉਕਸਾਇਆ ਨਹੀਂ ਜਾਣਾ ਚਾਹੀਦਾ। ਪੱਤਰ ਵਿੱਚ ਗੈਂਗਸਟਰ ਰਾਜਾ ਨੇ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ’ਤੇ ਸਿੱਖ ਨੌਜਵਾਨਾਂ ਨੂੰ ਹਥਿਆਰ ਚੁੱਕਣ ਲਈ ਉਕਸਾਉਣ ਦਾ ਦੋਸ਼ ਲਾਇਆ ਹੈ।
ਜੇਲ ਸੂਤਰਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਗੈਂਗਸਟਰ ਰਾਜੀਵ ਰਾਜਾ ਨੇ ਆਪਣੀ ਭੈਣ ਦੇ ਨਾਂ ਇਕ ਚਿੱਠੀ ਭੇਜੀ ਸੀ, ਜੋ ਅੱਗੇ ਮੀਡੀਆ ਨੂੰ ਵੀ ਭੇਜੀ ਗਈ ਸੀ। ਉਕਤ ਪੱਤਰ ਦੀ ਪੁਸ਼ਟੀ ਕਰਦਿਆਂ ਐੱਸ.ਐੱਸ.ਪੀ. ਜੇ. ਅਲੈਂਚੇਜਿਅਨ ਨੇ ਦੱਸਿਆ ਕਿ ਗੈਂਗਸਟਰ ਬਾਦਸ਼ਾਹ ਨੇ ਆਪਣੀ ਭੈਣ ਨੂੰ ਚਿੱਠੀ ਭੇਜੀ ਸੀ।
ਉਸ ਨੇ ਇਸ ਪੱਤਰ ਵਿੱਚ ਕਿਸੇ ਨੂੰ ਕੋਈ ਧਮਕੀ ਨਹੀਂ ਦਿੱਤੀ ਹੈ। ਜੇਲ੍ਹ ਸੁਪਰਡੈਂਟ ਐਨ.ਡੀ. ਨੇਗੀ ਨੇ ਦੱਸਿਆ ਕਿ ਜੇਲ੍ਹ ਵਿੱਚ ਬੰਦ ਮੁਲਜ਼ਮਾਂ ਨੂੰ ਜੇਲ੍ਹ ਨਿਯਮਾਂ ਅਨੁਸਾਰ ਚਿੱਠੀ ਲਿਖਣ ਦੀ ਇਜਾਜ਼ਤ ਹੈ ਪਰ ਉਸ ਨੇ ਮੀਡੀਆ ਰਾਹੀਂ ਉਕਤ ਚਿੱਠੀ ਬਾਰੇ ਵੀ ਸੁਣਿਆ।