Connect with us

Punjab

ਭਾਰਤ ਦੀਆਂ ਧੀਆਂ ਨੇ ਕੀਤਾ ਕਮਾਲ,ਹਾਕੀ ਟੀਮ ਨੇ ਜਿੱਤੀ ‘ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ’

Published

on

6 ਨਵੰਬਰ 2023: ਭਾਰਤੀ ਮਹਿਲਾ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਏਸ਼ੀਅਨ ਮਹਿਲਾ ਹਾਕੀ ਚੈਂਪੀਅਨਸ਼ਿਪ ਹਾਸਿਲ ਕਰ ਲਈ ਹੈ| ਓਥੇ ਹੀ ਦੱਸ ਦੇਈਏ ਕਿ ਭਾਰਤੀ ਮਹਿਲਾ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਹਜ਼ਾਰਾਂ ਦਰਸ਼ਕਾਂ ਦੇ ਸਾਹਮਣੇ ਜਾਪਾਨ ਨੂੰ ਹਰਾਇਆ| ਭਾਰਤੀ ਟੀਮ ਪੂਰੇ ਟੂਰਨਾਮੈਂਟ ਵਿੱਚ ਅਜੇਤੂ ਰਹੀ, ਭਾਰਤੀ ਟੀਮ ਮੈਚ ਦੀ ਸ਼ੁਰੂਆਤ ਤੋਂ ਹੀ ਜਾਪਾਨ ‘ਤੇ ਹਾਵੀ ਰਹੀ |ਹਾਲਾਂਕਿ ਜਾਪਾਨ ਨੂੰ ਕਈ ਮੌਕੇ ਮਿਲੇ ਪਰ ਉਹ ਉਨ੍ਹਾਂ ਨੂੰ ਗੋਲ ਵਿੱਚ ਨਹੀਂ ਬਦਲ ਸਕਿਆ |