Connect with us

National

ਸਰਕਾਰ ਨੇ 18 ਤੋਂ 22 ਸਤੰਬਰ ਤੱਕ ਬੁਲਾਇਆ ਸੰਸਦ ਦਾ ਵਿਸ਼ੇਸ਼ ਸੈਸ਼ਨ..

Published

on

ਨਵੀਂ ਦਿੱਲੀ 31ਅਗਸਤ 2023 :  18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ, ਜਿਸ ਵਿੱਚ ਪੰਜ ਬੈਠਕਾਂ ਹੋਣਗੀਆਂ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੰਸਦੀ ਮਾਮਲਿਆਂ ਬਾਰੇ ਮੰਤਰੀ ਜੋਸ਼ੀ ਨੇ ਸੋਸ਼ਲ ਮੀਡੀਆ ਸਾਈਟ ‘ਐਕਸ’ ‘ਤੇ ਆਪਣੀ ਪੋਸਟ ਵਿੱਚ ਕਿਹਾ, “ਸੰਸਦ ਦਾ ਵਿਸ਼ੇਸ਼ ਸੈਸ਼ਨ (17ਵੀਂ ਲੋਕ ਸਭਾ ਦਾ 13ਵਾਂ ਸੈਸ਼ਨ ਅਤੇ ਰਾਜ ਸਭਾ ਦਾ 261ਵਾਂ ਸੈਸ਼ਨ) 18 ਤੋਂ 22 ਸਤੰਬਰ ਤੱਕ ਬੁਲਾਇਆ ਗਿਆ ਹੈ।”

ਸੰਸਦ ਦੇ ਇਸ ਵਿਸ਼ੇਸ਼ ਸੈਸ਼ਨ ਦੇ ਏਜੰਡੇ ਬਾਰੇ ਅਧਿਕਾਰਤ ਤੌਰ ‘ਤੇ ਕੁਝ ਨਹੀਂ ਕਿਹਾ ਗਿਆ ਹੈ। ਹਾਲਾਂਕਿ ਇਹ ਸੈਸ਼ਨ 9 ਅਤੇ 10 ਸਤੰਬਰ ਨੂੰ ਰਾਸ਼ਟਰੀ ਰਾਜਧਾਨੀ ‘ਚ ਹੋਣ ਵਾਲੇ ਜੀ-20 ਸੰਮੇਲਨ ਤੋਂ ਕੁਝ ਦਿਨ ਬਾਅਦ ਹੋਣ ਜਾ ਰਿਹਾ ਹੈ।

ਜੋਸ਼ੀ ਨੇ ਕਿਹਾ ਕਿ ਸੰਸਦ ਦੇ ਇਸ ਵਿਸ਼ੇਸ਼ ਸੈਸ਼ਨ ਵਿੱਚ ਪੰਜ ਬੈਠਕਾਂ ਹੋਣਗੀਆਂ। ਸੰਸਦੀ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਉਹ ਅੰਮ੍ਰਿਤ ਵੇਲੇ ਹੋਣ ਵਾਲੇ ਇਸ ਵਿਸ਼ੇਸ਼ ਇਜਲਾਸ ਦੌਰਾਨ ਸੰਸਦ ਵਿੱਚ ਸਾਰਥਕ ਚਰਚਾ ਦੀ ਉਡੀਕ ਕਰ ਰਹੇ ਹਨ।