Connect with us

Business

ਟੀਕਾ ਤੇ ਰਾਸ਼ਨ ਪੈਟਰੋਲ-ਡੀਜ਼ਲ ਦੀ Excise Duty ਤੋਂ ਮੁਫ਼ਤ ਦੇ ਰਹੀ ਸਰਕਾਰ

Published

on

hardeep singh puri

ਕੇਂਦਰ ਸਰਕਾਰ ਦੇ  ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਲੋਕ ਸਭਾ ਵਿੱਚ ਇੱਕ ਸਵਾਲ ਦੇ ਜਵਾਬ ਵਿਚ ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵਧ ਰਹੀਆ ਕੀਮਤਾਂ  ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸਰਕਾਰ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਦੇਸ਼ ਭਰ ਵਿਚ ਇਕਸਾਰ ਰੱਖਣ ਲਈ ਕੋਈ ਯੋਜਨਾ ਵਿਚਾਰ ਅਧੀਨ ਨਹੀਂ ਹੈ ਅਤੇ ਨਾ ਹੀ ਹੁਣ ਤੱਕ ਜੀ.ਐੱਸ.ਟੀ. ਕੌਂਸਲ ਨੇ ਤੇਲ ਅਤੇ ਗੈਸ ਨੂੰ ਜੀ.ਐੱਸ.ਟੀ. ਅਧੀਨ ਲਿਆਉਣ ਦੀ ਕੋਈ ਸਿਫਾਰਸ਼ ਕੀਤੀ ਹੈ।

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿਸ਼ਵ ਬਜ਼ਾਰ ਉਤੇ ਨਿਰਧਾਰਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਆਪਣੀਆਂ ਤੇਲ ਦੀਆਂ ਜ਼ਰੂਰਤਾਂ ਦਾ ਲਗਭਗ 85 ਪ੍ਰਤੀਸ਼ਤ ਦੂਜੇ ਦੇਸ਼ਾਂ ਤੋਂ ਆਯਾਤ ਕਰਦਾ ਹੈ। ਇਹ ਜਾਣਕਾਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਲੋਕ ਸਭਾ ਵਿੱਚ ਸਵਾਲ ਦੇ ਲਿਖਤੀ ਜਵਾਬ ਵਿੱਚ ਦਿੱਤੀ। ਮੈਂਬਰਾਂ ਨੇ ਪੁੱਛਿਆ ਸੀ ਕਿ ਕੀ ਸਰਕਾਰ ਦੇਸ਼ ਭਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਕਸਾਰ ਰੱਖਣ ਲਈ ਕੋਈ ਯੋਜਨਾ ਤਿਆਰ ਕਰ ਰਹੀ ਹੈ।

ਇਸ ‘ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ,’ ‘ਅਜਿਹੀ ਕੋਈ ਵੀ ਯੋਜਨਾ ਸਰਕਾਰ ਸਾਹਮਣੇ ਵਿਚਾਰ ਅਧੀਨ ਨਹੀਂ ਹੈ।’ ‘ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ, ਵੈਟ, ਸਥਾਨਕ ਵਸੂਲਿਆਂ ਕਰਕੇ ਵੱਖ-ਵੱਖ ਬਾਜ਼ਾਰਾਂ ਵਿਚ ਵੱਖ-ਵੱਖ ਹਨ। ਇਕ ਹੋਰ ਸਵਾਲ ਦੇ ਜਵਾਬ ਵਿਚ ਕੇਂਦਰੀ ਮੰਤਰੀ ਨੇ ਕਿਹਾ ਕਿ Central Excise Duty ਦੇ ਤੌਰ ‘ਤੇ ਲਏ ਜਾਣ ਵਾਲੇ 32 ਰੁਪਏ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਅਧੀਨ 80 ਕਰੋੜ ਲੋਕਾਂ ਨੂੰ ਸਹਾਇਤਾ ਮੁਹੱਈਆ ਕਰਵਾਉਣ ਲਈ ਵਰਤੇ ਜਾਂਦੇ ਹਨ ਇਸ ਰਕਮ ਦੀ ਵਰਤੋਂ ਲੋਕਾਂ ਨੂੰ ਮੁਫਤ ਟੀਕਾਕਰਨ, ਘੱਟੋ ਘੱਟ ਸਮਰਥਨ ਮੁੱਲ ਪ੍ਰਦਾਨ ਕਰਨ ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਆਦਿ ਲਈ ਕੀਤੀ ਜਾਂਦੀ ਹੈ।