Connect with us

Punjab

ਸਰਕਾਰ ਇੱਕ ਪਾਸੇ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦੇ ਰਹੀ ਤੇ ਦੂਜੇ ਪਾਸੇ ਕੇਂਦਰ ਸਰਕਾਰ ਨੇ ਡੀ.ਏ.ਪੀ. ਖਾਦ ਦੇ ਰੇਟ ਵਧਾ ਦਿੱਤੇ ਗਏ ਹਨ।

Published

on

ਸਰਕਾਰ ਇੱਕ ਪਾਸੇ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦੇ ਰਹੀ ਤੇ ਦੂਜੇ ਪਾਸੇ ਕੇਂਦਰ ਸਰਕਾਰ ਨੇ ਡੀ.ਏ.ਪੀ. ਖਾਦ ਦੇ ਰੇਟ ਵਧਾ ਦਿੱਤੇ ਗਏ ਹਨ। ਸਰਕਾਰ ਨੇ 150 ਰੁਪਏ ਪ੍ਰਤੀ ਗੱਟੇ ਦੀ ਕੀਮਤ ‘ਚ ਵਾਧਾ ਕੀਤਾ ਹੈ।। ਪਹਿਲਾਂ ਡੀ.ਏ.ਪੀ. ਦੀ ਕੀਮਤ ਪਹਿਲਾਂ 1200 ਰੁਪਏ ਸੀ, ਹੁਣ ਵਧ ਕੇ 1350 ਰੁਪਏ ਹੋ ਗਈ ਹੈ। ਵਧਦੀਆਂ ਕੀਮਤਾਂ ਨੇ ਕਿਸਾਨਾਂ ਨੂੰ ਮਹਿੰਗਾਈ ਦੀ ਮਾਰ ਝੱਲਣੀ ਪਈ ਹੈ। ਹਰ ਸਾਲ ਕੇਂਦਰ ਸਰਕਾਰ 1 ਅਪ੍ਰੈਲ ਨੂੰ ਨੀਤੀ ਜਾਰੀ ਕਰਦੀ ਹੈ ਪਰ ਇਸ ਵਾਰ ਸਰਕਾਰ ਨੇ ਕੋਈ ਨੀਤੀ ਜਾਰੀ ਨਹੀਂ ਕੀਤੀ। ਵਧੀਆਂ ਕੀਮਤਾਂ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਵਿੱਚ ਗੁੱਸਾ ਹੈ ਅਤੇ ਉਹ ਰੋਸ ਪ੍ਰਗਟਾ ਰਹੇ ਹਨ ਕਿ ਇਹ ਵਧੀਆਂ ਕੀਮਤਾਂ ਵਾਪਸ ਲਈਆਂ ਜਾਣ।

ਜ਼ਿਕਰਯੋਗ ਹੈ ਕਿ ਖੇਤੀ ਨੂੰ ਲੈ ਕੇ ਕਿਸਾਨਾਂ ਨੂੰ ਹਰ ਰੋਜ਼ ਕਿਸੇ ਨਾ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਹ ਸਰਕਾਰ ਅੱਗੇ ਮਿੰਨਤਾਂ ਤਰਲੇ ਕਰਦੇ ਰਹਿੰਦੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਕਾਰਨ ਕਿਸਾਨ ਕਦੇ ਖੁਦਕੁਸ਼ੀਆਂ ਕਰਨ ਲਈ ਤੇ ਕਦੀ ਕਰਜ਼ਾ ਚੁੱਕਣ ਲਈ ਮਜ਼ਬੂਰ ਹੁੰਦੇ ਹਨ।