Punjab
ਬਿਜਲੀ ਦੀਆਂ ਦਰਾਂ ਚ ਵਾਧੇ ਦਾ ਖ਼ਰਚਾ ਦੇਵੇਗੀ ਸਰਕਾਰ ,ਇਸ ਦਾ ਆਮ ਲੋਕਾਂ ਤੇ ਨਹੀਂ ਪਵੇਗਾ ਕੋਈ ਬੋਝ:CM MAAN
ਪੰਜਾਬ ਵਿੱਚ ਬਿਜਲੀ ਮਹਿੰਗੀ ਹੋ ਗਈ ਹੈ। ਘਰੇਲੂ ਬਿਜਲੀ ਦਰਾਂ ਵਿੱਚ 70 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਹੈ। ਜਲੰਧਰ ਉਪ ਚੋਣ ਹੁੰਦੇ ਹੀ ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਹਾਲਾਂਕਿ ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਬਿਜਲੀ ਦਰਾਂ ਵਿੱਚ ਵਾਧੇ ਦਾ ਖਰਚਾ ਸਰਕਾਰ ਚੁੱਕੇਗੀ ਪਰ ਆਮ ਲੋਕਾਂ ‘ਤੇ ਇਸ ਦਾ ਬੋਝ ਨਹੀਂ ਪਵੇਗਾ।
ਦੂਜੇ ਪਾਸੇ ਵਿਰੋਧੀ ਧਿਰ ਨੇ ਇਸ ‘ਤੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕੀਤਾ- ਜਲੰਧਰ ਚੋਣਾਂ ‘ਚ ਜਿੱਤ ਤੋਂ ਬਾਅਦ ‘ਆਪ’ ਸਰਕਾਰ ਦਾ ਪੰਜਾਬ ਦੇ ਲੋਕਾਂ ਨੂੰ ਪਹਿਲਾ ਤੋਹਫਾ ਬਿਜਲੀ ਦਰਾਂ ‘ਚ ਵਾਧਾ। ਤੁਸੀਂ ਬਿਜਲੀ ਕੰਪਨੀਆਂ ਨਾਲ ਸਮਝੌਤਾ ਕਦੋਂ ਰੱਦ ਕਰ ਰਹੇ ਹੋ?