HIMACHAL PRADESH
ਹਿਮਾਚਲ ਹਾਈਕੋਰਟ ‘ਚ ਡਿਪਟੀ ਸੀਐੱਮ-ਸੀਪੀਐੱਸ ਮਾਮਲੇ ਦੀ ਸੁਣਵਾਈ ਹੋਈ ਮੁਲਤਵੀ

4 ਨਵੰਬਰ 2023: ਹਿਮਾਚਲ ਵਿੱਚ ਉਪ ਮੁੱਖ ਮੰਤਰੀ ਅਤੇ ਮੁੱਖ ਸੰਸਦੀ ਸਕੱਤਰ (ਸੀਪੀਐਸ) ਦੀ ਨਿਯੁਕਤੀ ਨੂੰ ਗੈਰ-ਸੰਵਿਧਾਨਕ ਕਰਾਰ ਦੇਣ ਵਾਲੀ ਪਟੀਸ਼ਨ ਉੱਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਨਹੀਂ ਹੋ ਸਕੀ। ਜੱਜਾਂ ਦੇ ਬੈਂਚ ‘ਚ ਬਦਲਾਅ ਕਾਰਨ ਹੁਣ ਇਸ ਮਾਮਲੇ ਦੀ ਸੁਣਵਾਈ 7 ਦਸੰਬਰ ਨੂੰ ਹੋਵੇਗੀ। ਪਿਛਲੀ ਸੁਣਵਾਈ ਤੱਕ ਇਸ ਮਾਮਲੇ ਦੀ ਸੁਣਵਾਈ ਜਸਟਿਸ ਵਿਵੇਕ ਅਤੇ ਜਸਟਿਸ ਵਿਪਿਨ ਚੰਦਰ ਨੇਗੀ ਕਰ ਰਹੇ ਸਨ। ਪਰ ਹੁਣ ਤੋਂ ਇਸ ਮਾਮਲੇ ਦੀ ਸੁਣਵਾਈ ਜਸਟਿਸ ਵਿਵੇਕ ਅਤੇ ਜਸਟਿਸ ਸੰਦੀਪ ਸ਼ਰਮਾ ਦੀ ਡਬਲ ਬੈਂਚ ਕਰੇਗੀ।