Punjab
ਬਹਿਬਲਕਲਾਂ ਗੋਲੀਬਾਰੀ ਮਾਮਲੇ ਦੀ ਸੁਣਵਾਈ ਅੱਜ ਤੱਕ ਮੁਲਤਵੀ…
ਫਰੀਦਕੋਟ 2 ਸਤੰਬਰ 2023 : ਸਾਲ 2015 ਵਿੱਚ ਹੋਏ ਬੇਅਦਬੀ ਕਾਂਡ ਨਾਲ ਸਬੰਧਤ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਹੋਈ। ਸੁਣਵਾਈ ਦੌਰਾਨ ਤਤਕਾਲੀ ਐੱਸ.ਐੱਚ.ਓ. ਬਾਜਾਖਾਨਾ ਅਮਰਜੀਤ ਸਿੰਘ ਕੁਲਾਰ ਅਤੇ ਸੁਹੇਲ ਸਿੰਘ ਬਰਾੜ ਅਦਾਲਤ ਵਿੱਚ ਪੇਸ਼ ਹੋਏ ਜਦਕਿ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਮੋਗਾ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ, ਕਾਰੋਬਾਰੀ ਪੰਕਜ ਬਾਂਸਲ ਅਦਾਲਤ ਵਿੱਚ ਪੇਸ਼ ਨਹੀਂ ਹੋਏ।ਜਿਸ ਕਾਰਨ ਸੁਣਵਾਈ ਮੁਲਤਵੀ ਕਰ ਦਿੱਤੀ ਗਈ|
ਬਹਿਬਲ ਗੋਲੀ ਕਾਂਡ ‘ਚ ਜਾਨ ਗਵਾਉਣ ਵਾਲੇ ਕ੍ਰਿਸ਼ਨ ਭਗਵਾਨ ਸਿੰਘ ਦੇ ਪਿਤਾ ਮਹਿੰਦਰ ਸਿੰਘ ਵੱਲੋਂ ਮਾਮਲੇ ‘ਚ ਸਰਕਾਰੀ ਗਵਾਹ ਬਣਾਏ ਗਏ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਗਵਾਹ ਬਣਾਉਣ ਲਈ ਦਾਇਰ ਪਟੀਸ਼ਨ ‘ਤੇ ਦੋਵਾਂ ਧਿਰਾਂ ਦੇ ਵਕੀਲਾਂ ਵਿਚਾਲੇ ਬਹਿਸ ਹੋਈ | ਉਕਤ ਪਟੀਸ਼ਨ ‘ਤੇ ਫੈਸਲਾ 16 ਸਤੰਬਰ ਲਈ ਰਾਖਵਾਂ ਰੱਖਿਆ ਗਿਆ ਸੀ।