Punjab
ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਸੁਣਵਾਈ ਹੁਣ 20 ਮਈ ਤੱਕ ਕਰ ਦਿੱਤੀ ਮੁਲਤਵੀ

ਸਾਲ 2015 ਦੇ ਬੇਅਦਬੀ ਕਾਂਡ ਨਾਲ ਸਬੰਧਤ ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਹੋਣੀ ਸੀ ਪਰ ਸਟੇਟਸ ਰਿਪੋਰਟ ਨਾ ਮਿਲਣ ਕਾਰਨ ਇਸ ਦੀ ਸੁਣਵਾਈ ਨਹੀਂ ਹੋ ਸਕੀ। ਇਸ ਕਾਰਨ ਅਦਾਲਤ ਨੇ ਮਾਮਲੇ ਦੀ ਸੁਣਵਾਈ 20 ਮਈ ਤੱਕ ਮੁਲਤਵੀ ਕਰ ਦਿੱਤੀ ਹੈ।
ਸੁਣਵਾਈ ਦੌਰਾਨ ਮੋਗਾ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ, ਤਤਕਾਲੀ ਐੱਸ.ਐੱਚ.ਓ. ਬਾਜਾਖਾਨਾ ਅਮਰਜੀਤ ਸਿੰਘ ਕੁਲਾਰ, ਐੱਸ.ਪੀ. ਬਿਕਰਮਜੀਤ ਸਿੰਘ, ਕਾਰੋਬਾਰੀ ਪੰਕਜ ਬਾਂਸਲ ਅਤੇ ਸੁਹੇਲ ਸਿੰਘ ਬਰਾੜ ਅਦਾਲਤ ਵਿਚ ਪੇਸ਼ ਹੋਏ ਜਦਕਿ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਦਾਲਤ ਵਿੱਚ ਪੇਸ਼ ਨਹੀਂ ਹੋਏ ਅਤੇ ਉਨ੍ਹਾਂ ਨੂੰ ਪੇਸ਼ੀ ਤੋਂ ਛੋਟ ਦਿੱਤੀ ਗਈ।
ਜਾਣਕਾਰੀ ਅਨੁਸਾਰ ਇਸ ਕੇਸ ਦੀ ਸੁਣਵਾਈ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਹੋਣੀ ਸੀ ਪਰ ਕੋਟਕਪੂਰਾ ਗੋਲੀ ਕਾਂਡ ਦੀ ਚਾਰਜਸ਼ੀਟ ਜੁਡੀਸ਼ੀਅਲ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਹੋਣ ਕਾਰਨ ਇਹ ਪੈਂਡਿੰਗ ਹੈ, ਜਿਸ ਕਾਰਨ ਸੁਣਵਾਈ ਨਹੀਂ ਹੋ ਸਕੀ, ਜਿਸ ਤੋਂ ਬਾਅਦ ਅਦਾਲਤ ਨੇ ਸੁਣਵਾਈ ਮੁਲਤਵੀ ਕਰ ਦਿੱਤੀ।