Punjab
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ
ਬਠਿੰਡਾ 4ਅਕਤੂਬਰ 2023 : ਵਿਜੀਲੈਂਸ ਵੱਲੋਂ ਪਲਾਟ ਘੁਟਾਲੇ ਵਿੱਚ ਸਰਕਾਰ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ’ਤੇ ਬੁੱਧਵਾਰ ਨੂੰ ਅਦਾਲਤ ਵਿੱਚ ਸੁਣਵਾਈ ਹੋਵੇਗੀ। ਉਕਤ ਮਾਮਲੇ ‘ਚ ਗ੍ਰਿਫਤਾਰ ਦੋਸ਼ੀ ਅਮਨਦੀਪ ਸਿੰਘ ਨੇ ਮੰਗਲਵਾਰ ਨੂੰ ਆਪਣੇ ਵਕੀਲ ਰਾਹੀਂ ਅਦਾਲਤ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਜਿਸ ‘ਤੇ ਬੁੱਧਵਾਰ 4 ਅਕਤੂਬਰ ਨੂੰ ਅਦਾਲਤ ‘ਚ ਸੁਣਵਾਈ ਹੋਵੇਗੀ।
ਉਕਤ ਮਾਮਲੇ ‘ਚ ਨਾਮਜ਼ਦ ਅਮਨਦੀਪ ਸਿੰਘ ਇਸ ਸਮੇਂ 2 ਹੋਰ ਦੋਸ਼ੀਆਂ ਰਾਜੀਵ ਕੁਮਾਰ, ਵਿਕਾਸ ਅਰੋੜਾ ਸਮੇਤ ਕੇਂਦਰੀ ਜੇਲ੍ਹ ‘ਚ ਬੰਦ ਹੈ। ਉਕਤ ਮਾਮਲੇ ‘ਚ ਭਗੌੜੇ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਸੁਪਰਡੈਂਟ ਪੰਕਜ ਅਤੇ ਜੇਲ ‘ਚ ਬੰਦ ਦੋਸ਼ੀ ਰਾਜੀਵ ਕੁਮਾਰ, ਵਿਕਾਸ ਅਰੋੜ ਵੀ ਅਗਲੇ ਦਿਨਾਂ ‘ਚ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕਰ ਸਕਦੇ ਹਨ। ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਉਕਤ ਮਾਮਲੇ ਦੇ ਮੁੱਖ ਦੋਸ਼ੀ ਮਨਪ੍ਰੀਤ ਬਾਦਲ ਅਤੇ ਪੀ.ਸੀ.ਐਸ. ਅਧਿਕਾਰੀ ਸ਼ੇਰਗਿੱਲ ਅਤੇ ਸੁਪਰਡੈਂਟ ਪੰਕਜ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਂਜ ਵਿਜੀਲੈਂਸ ਟੀਮਾਂ ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ਲਈ ਵੱਧ ਤੋਂ ਵੱਧ ਜ਼ੋਰ ਲਾ ਰਹੀਆਂ ਹਨ।