Punjab
ਗਰਮੀ ਪੰਜਾਬੀਆਂ ਦੇ ਕੱਢੇਗੀ ਹੋਰ ਵੱਟ, ਅਲਰਟ ਜਾਰੀ
WEATHER UPDATE : ਪਿਛਲੇ ਦੋ ਦਿਨਾਂ ਤੋਂ ਤਾਪਮਾਨ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਹੋਰ ਵਾਧਾ ਹੋਵੇਗਾ। ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 43.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ , ਜੋ ਆਮ ਨਾਲੋਂ 5 ਡਿਗਰੀ ਵੱਧ ਸੀ। ਇਸ ਦੇ ਨਾਲ ਹੀ ਹਵਾਈ ਅੱਡੇ ‘ਤੇ ਵੱਧ ਤੋਂ ਵੱਧ ਤਾਪਮਾਨ 44.6 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਪਤਾ ਚੱਲਦਾ ਹੈ ਕਿ ਪੰਜ ਸਾਲਾਂ ‘ਚ ਇਹ ਦੂਜੀ ਵਾਰ ਹੈ ਕਿ ਜੂਨ ਮਹੀਨੇ ‘ਚ ਤਾਪਮਾਨ ਇੰਨਾ ਵੱਧ ਗਿਆ ਹੈ।
ਮੌਸਮ ਵਿਭਾਗ ਨੇ ਚੰਡੀਗੜ੍ਹ ‘ਚ ਆਰੇਂਜ ਅਲਰਟ ਜਾਰੀ ਕੀਤਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੀਟ ਵੇਵ ਦੇ ਹਾਲਾਤ ਬਰਕਰਾਰ ਹਨ। ਜੇਕਰ ਅਸੀਂ ਭਵਿੱਖਬਾਣੀ ‘ਤੇ ਨਜ਼ਰ ਮਾਰੀਏ ਤਾਂ ਤਾਪਮਾਨ 45 ਡਿਗਰੀ ਤੱਕ ਜਾਣ ਦੀ ਸੰਭਾਵਨਾ ਹੈ। 14 ਅਤੇ 15 ਜੂਨ ਨੂੰ ਕਈ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ| ਰਾਤ ਦੇ ਤਾਪਮਾਨ ‘ਚ ਵੀ ਵਾਧੇ ਹੋਣ ਦੀ ਸੰਭਾਵਨਾ ਹੈ |
ਪੰਜਾਬ ‘ਚ ਹੋਇਆ ਅਲਰਟ ਜਾਰੀ..
ਆਉਣ ਵਾਲੇ 4 ਦਿਨਾਂ ‘ਚ ਪੰਜਾਬ ‘ਚ ਲੋਕਾਂ ਨੂੰ ਤੇਜ਼ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਅੱਜ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਹੀਟ ਵੇਵ ਅਲਰਟ ਅਤੇ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ 1.0 ਡਿਗਰੀ ਦਾ ਵਾਧਾ ਹੋਇਆ ਹੈ। ਅੱਜ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਹੁਣ 40 ਨੂੰ ਪਾਰ ਕਰ ਗਿਆ ਹੈ।
ਇੰਨ੍ਹਾਂ ਸ਼ਹਿਰਾਂ ‘ਚ ਅਲਰਟ
ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਪਟਿਆਲਾ, ਮੋਹਾਲੀ, ਮਲੇਰਕੋਟਲਾ ਅਤੇ ਫਤਿਹਗੜ੍ਹ ਲਈ ਹੀਟ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਸੰਗਰੂਰ, ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 13 ਜੂਨ ਨੂੰ ਵੀ ਲਗਭਗ ਅਜਿਹਾ ਹੀ ਮੌਸਮ ਰਹੇਗਾ।