Connect with us

Punjab

ਹਾਈਕਮਾਂਡ ਨੇ ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਕੀਤਾ ਮੁਅੱਤਲ, ਜਾਣੋ ਕਿ ਸੀ ਵਜ੍ਹਾ

Published

on

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ (ਲੋਕ ਸਭਾ) ਪ੍ਰਨੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦਰਅਸਲ, ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪ੍ਰਨੀਤ ਕੌਰ ਬਾਰੇ ਹਾਈਕਮਾਂਡ ਨੂੰ ਸ਼ਿਕਾਇਤ ਕੀਤੀ ਸੀ ਕਿ ਉਹ ਭਾਜਪਾ ਦੀਆਂ ਗਤੀਵਿਧੀਆਂ ਵਿੱਚ ਮਦਦ ਕਰ ਰਹੀ ਹੈ।

ਸ਼ਿਕਾਇਤ ਮਿਲਣ ਤੋਂ ਬਾਅਦ ਉਕਤ ਮਾਮਲੇ ਦੀ ਜਾਂਚ ਅਨੁਸ਼ਾਸਨੀ ਐਕਸ਼ਨ ਕਮੇਟੀ ਨੂੰ ਸੌਂਪੀ ਗਈ, ਜਿਸ ਤੋਂ ਬਾਅਦ ਕਮੇਟੀ ਨੇ ਸ਼ਿਕਾਇਤ ਨੂੰ ਸਹੀ ਪਾਇਆ ਅਤੇ ਉਸ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰਨ ਲਈ ਕਿਹਾ। ਇਸ ਦੇ ਨਾਲ ਹੀ ਉਸ ਨੂੰ 3 ਦਿਨ ਦਾ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਹੈ।