Connect with us

Punjab

ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਦਿੱਤੀ ਖੁਸ਼ਖਬਰੀ, ਜਾਣੋ ਕੀ ਹੈ DA ਨੂੰ ਲੈਕੇ ਫੈਂਸਲਾ

Published

on

ਚੰਡੀਗੜ੍ਹ :ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਖੁਸ਼ਖਬਰੀ ਦਿੱਤੀ ਹੈ। ਮੁਲਾਜ਼ਮਾਂ ਨੂੰ 1 ਜੁਲਾਈ 2015 ਤੋਂ 119 ਫੀਸਦੀ ਮਹਿੰਗਾਈ ਭੱਤਾ (DA) ਮਿਲੇਗਾ। ਸੂਬਾ ਸਰਕਾਰ ਵੱਲੋਂ ਵਧੀਕ ਐਡਵੋਕੇਟ ਜਨਰਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਸ ਸਬੰਧੀ ਹਲਫ਼ਨਾਮਾ ਦਿੱਤਾ ਹੈ। ਸੂਬੇ ਦੇ ਵਕੀਲ ਨੇ ਜਸਟਿਸ ਅਨਿਲ ਖੇਤਰਪਾਲ ਦੀ ਡਿਵੀਜ਼ਨ ਬੈਂਚ ਅੱਗੇ ਮੰਨਿਆ ਕਿ ਸਾਰੇ ਕਰਮਚਾਰੀ ਲਾਭ ਦੇ ਹੱਕਦਾਰ ਹਨ। ਉਹਨਾਂ ਨੇ ਇਹ ਵੀ ਸਵੀਕਾਰ ਕੀਤਾ ਕਿ ਸਮਾਨ ਦਰਜੇ ਦੇ ਕਰਮਚਾਰੀਆਂ ਨਾਲ ਬਿਨਾਂ ਕਿਸੇ ਭੇਦਭਾਵ ਦੇ ਬਰਾਬਰ ਵਿਵਹਾਰ ਕੀਤਾ ਜਾਣਾ ਚਾਹੀਦਾ ਹੈ। ਇਸ ਸੰਬੰਧੀ ਮੁਲਾਜ਼ਮਾਂ ਨੇ ਭੱਤੇ ਜਾਰੀ ਕਰਨ ਦੀ ਮੰਗ ਕਰਦਿਆਂ ਅਦਾਲਤ ਦਾ ਰੁਖ ਕੀਤਾ ਸੀ। ਪਟੀਸ਼ਨਰਾਂ ਨੇ ਸਮਾਨ ਦਰਜੇ ਦੇ ਕਰਮਚਾਰੀਆਂ ਨੂੰ ਸਮਾਨਤਾ ਦੇ ਆਧਾਰ ‘ਤੇ ਭੱਤਾ ਜਾਰੀ ਕਰਨ ਦੀ ਵੀ ਮੰਗ ਕੀਤੀ ਸੀ। ਜਸਟਿਸ ਅਨਿਲ ਖੇਤਰਪਾਲ ਨੇ ਨਿਰਦੇਸ਼ ਦਿੱਤੇ ਕਿ ਨਾ ਸਿਰਫ਼ ਪਟੀਸ਼ਨਰਾਂ ਸਗੋਂ ਸਾਰੇ ਮੁਲਾਜ਼ਮਾਂ ਨੂੰ ਅੱਜ ਤੋਂ ਤਿੰਨ ਮਹੀਨਿਆਂ ਦੇ ਅੰਦਰ ਲਾਭ ਦਿੱਤਾ ਜਾਵੇ।