Connect with us

Punjab

ਹਾਈਕੋਰਟ ਨੇ ਕੀਤੀ ਸਖ਼ਤ ਟਿੱਪਣੀ, ਪੰਜਾਬ, ਹਰਿਆਣਾ ਦੇ ਜ਼ਿਆਦਾਤਰ ਬੀ.ਐੱਡ ਕਾਲਜ ਗੈਰ-ਕਾਨੂੰਨੀ

Published

on

31ਅਗਸਤ 2023:  ਪੰਜਾਬ ਅਤੇ ਹਰਿਆਣਾ ਵਿੱਚ ਚੱਲ ਰਹੇ ਜ਼ਿਆਦਾਤਰ ਬੀ.ਐੱਡ ਕਾਲਜਾਂ ਨੂੰ ਗੈਰ-ਕਾਨੂੰਨੀ ਦੱਸਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਸ ਲਈ ਨੈਸ਼ਨਲ ਕੌਂਸਲ ਫਾਰ ਟੀਚਰ ਐਜੂਕੇਸ਼ਨ (ਐਨਸੀਟੀਈ) ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਲੋੜ ਜ਼ਾਹਰ ਕੀਤੀ ਹੈ। ਹਾਈਕੋਰਟ ਨੇ ਕਿਹਾ ਕਿ ਜੇਕਰ ਅੱਜ ਵੀ ਇਨ੍ਹਾਂ ਕਾਲਜਾਂ ਦੀ ਸਹੀ ਜਾਂਚ ਕੀਤੀ ਗਈ ਤਾਂ ਸਭ ਨੂੰ ਤਾਲੇ ਲੱਗ ਜਾਣਗੇ। ਸ਼ਰਤੀਆ ਮਾਨਤਾ ਦੇ ਮਾਮਲੇ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਹਾਈ ਕੋਰਟ ਨੇ ਹੁਣ ਐਨਸੀਟੀਈ ਦੇ ਖੇਤਰੀ ਨਿਰਦੇਸ਼ਕ ਨੂੰ ਤਲਬ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।