Connect with us

Punjab

ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਇਹ ਫ਼ੈਸਲਾ

Published

on

ਚੰਡੀਗੜ੍ਹ: ਕੋਠੀ ਕਾਂਡ ਮਾਮਲੇ ‘ਚ ਸਾਬਕਾ ਡੀ.ਜੀ.ਪੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਸੁਮੇਧ ਸੈਣੀ ਨੂੰ ਅੰਤਰਿਮ ਰਾਹਤ ਦਿੰਦੇ ਹੋਏ ਉਸਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਦੱਸ ਦੇਈਏ ਕਿ 26 ਅਪ੍ਰੈਲ ਨੂੰ ਮੋਹਾਲੀ ਅਦਾਲਤ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ। ਜਿਸ ਤੋਂ ਬਾਅਦ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ। ਇਸ ਤੋਂ ਬਾਅਦ ਹਾਈਕੋਰਟ ਨੇ ਉਨ੍ਹਾਂ ਨੂੰ ਰਾਹਤ ਦਿੰਦੇ ਹੋਏ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਮਾਮਲਾ ਦਰਜ ਕੀਤਾ ਗਿਆ ਸੀ।