Connect with us

Punjab

ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ, ਮ੍ਰਿਤਕ ਦੇ ਭਰਾ ਨਾਲ ਵਿਆਹ ਕਰਵਾਉਣ ‘ਤੇ ਵੀ ਮਿਲੇਗੀ ਫੈਮਿਲੀ ਪੈਨਸ਼ਨ

Published

on

ਪੰਜਾਬ-ਹਰਿਆਣਾ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਆਪਣੇ ਪਤੀ ਦੀ ਮੌਤ ਤੋਂ ਬਾਅਦ ਪਤੀ ਦੇ ਭਰਾ ਨਾਲ ਵਿਆਹ ਕਰਵਾਉਣ’ਤੇ ਸਰਕਾਰ ਵੱਲੋ ਪੈਨਸ਼ਨਦਿੱਤੀ ਜਾਵੇਗੀ । ਹਾਈ ਕੋਰਟ ਨੇ ਫੌਜੀ ਜਵਾਨ ਦੀ ਵਿਧਵਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਔਰਤ ਦੇ ਦੂਜੇ ਵਿਆਹ ਦੇ ਬਾਵਜੂਦ ਉਸ ਨੂੰ ਪਰਿਵਾਰਕ ਪੈਨਸ਼ਨ ਲਈ ਯੋਗ ਕਰਾਰ ਦਿੱਤਾ ਹੈ। ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਉਸ ਦੀ ਪਰਿਵਾਰਕ ਪੈਨਸ਼ਨ ਬਹਾਲ ਕਰਨ ਦੇ ਹੁਕਮ ਦੇ ਦਿੱਤੇ ਹਨ। ਹਾਲਾਂਕਿ ਅਦਾਲਤ ਨੇ ਸਪੱਸ਼ਟ ਕਿਹਾ ਹੈ ਕਿ ਔਰਤ ਨੂੰ ਮ੍ਰਿਤਕ ਦੇ ਆਸ਼ਰਿਤਾਂ ਦੀ ਦੇਖਭਾਲ ਕਰਨੀ ਪਵੇਗੀ।

ਮਿਲੀ ਜਾਣਕਾਰੀ ਮੁਤਾਬਿਕ ਦੱਸਿਆ ਜਾ ਰਿਹਾ ਹੈ ਕੀ ਇਹ ਫੈਸਲਾ ਫਤਿਹਗੜ੍ਹ ਸਾਹਿਬ ਤੋਂ ਸਾਬਕਾ ਕਰਮਚਾਰੀ ਦੀ ਪਟੀਸ਼ਨ ‘ਤੇ ਲਿਆ ਗਿਆ ਹੈ। ਪਟੀਸ਼ਨਰ ਦਾ ਪਤੀ ਏਅਰਫੋਰਸ ਵਿੱਚ ਸੀ। ਹਵਾਈ ਸੈਨਾ ਵਿੱਚ ਸੇਵਾ ਕਰਦੇ ਹੋਏ ਮਾਰਚ 1975 ਵਿੱਚ ਮੌਤ ਹੋ ਗਈ ਸੀ। ਪਤੀ ਦੀ ਮੌਤ ਤੋਂ ਬਾਅਦ ਪਟੀਸ਼ਨਰ ਨੂੰ ਪਰਿਵਾਰਕ ਪੈਨਸ਼ਨ ਮਿਲਣੀ ਸ਼ੁਰੂ ਹੋ ਗਈ। ਇਸ ਦੌਰਾਨ ਪਟੀਸ਼ਨਰ ਨੇ ਆਪਣੇ ਪਤੀ ਦੇ ਛੋਟੇ ਭਰਾ ਨਾਲ ਵਿਆਹ ਕਰਵਾ ਲਿਆ। ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਕੇਂਦਰ ਸਰਕਾਰ ਨੇ 1982 ਵਿੱਚ ਪਰਿਵਾਰਕ ਪੈਨਸ਼ਨ ਬੰਦ ਕਰ ਦਿੱਤੀ ਸੀ। ਪਟੀਸ਼ਨਕਰਤਾ ਨੇ ਪੈਨਸ਼ਨ ਬਹਾਲੀ ਲਈ CAT ਅੱਗੇ ਪਟੀਸ਼ਨ ਦਾਇਰ ਕੀਤੀ ਸੀ। ਕੈਟ ਨੇ ਪਟੀਸ਼ਨਰ ਦੇ ਦਾਅਵੇ ਨੂੰ ਰੱਦ ਕਰ ਦਿੱਤਾ। ਹਾਈਕੋਰਟ ਨੇ ਆਪਣੇ ਹੁਕਮ ‘ਚ ਕਿਹਾ ਹੈ ਕਿ ਫੌਜ ‘ਚ ਸੇਵਾ ਕਰਦੇ ਹੋਏ ਆਪਣੀ ਜਾਨ ਗੁਆਉਣ ਵਾਲੇ ਜਵਾਨ ਦੀ ਵਿਧਵਾ ਨਾਲ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ।