Punjab
ਹਾਈਕੋਰਟ ਨੇ ਸੰਸਦ ‘ਤੇ ਵਿਧਾਇਕਾਂ ਵਿਰੁੱਧ ਦਰਜ ਕੇਸਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਡੀਜੀਪੀ ਨੂੰ ਕੀਤਾ ਤਲਬ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦੋਵੇਂ ਸੂਬਿਆਂ ਦੇ ਡੀਜੀਪੀ ਨੂੰ ਤਲਬ ਕਰਦੇ ਹੋਏ ਉਹਨਾਂ ਤੋਂ ਜਵਾਬ ਮੰਗਿਆ ਹੈ।ਉਹਨਾਂ ਕਿਹਾ ਕਿ ਹਾਈਕੋਰਟ ਵੱਲੋਂ ਇਹ ਜਵਾਬ-ਤਲਬੀ ਦੋਵਾਂ ਸੂਬਿਆਂ ਵਿੱਚ ਪੁਲਿਸ ਵੱਲੋਂ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਿਰੁੱਧ ਦਰਜ ਕੀਤੇ ਕੇਸਾਂ ਨੂੰ ਲੈ ਕੇ ਕੀਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਮਾਮਲੇ ਦੀ ਅਗਲੀ ਸੁਣਵਾਈ ਹੁਣ 20 ਫਰਵਰੀ ਨੂੰ ਹੋਵੇਗੀ।
ਅੱਜ ਮਾਮਲੇ ਵਿੱਚ ਸੁਣਵਾਈ ਦੌਰਾਨ ਹਾਈਕੋਰਟ ਨੇ ਦੋਵਾਂ ਰਾਜਾਂ ਦੀ ਰਿਪੋਰਟ ‘ਤੇ ਤਲਖ ਟਿੱਪਣੀ ਕੀਤੀ ਹੈ ,’ਤੇ ਇਸਦੇ ਨਾਲ ਹੀ ਉਹਨਾਂ ਨੇ ਹਾਈਕੋਰਟ ‘ਚ ਦੋਵਾਂ ਰਾਜਾਂ ਦੀ ਸਟੇਟਸ ਰਿਪੋਰਟ ਸੰਤੁਸ਼ਟੀਜਨਕ ਨਹੀਂ ਹੈ, ਜਿਸ ‘ਤੇ ਦੋਵਾਂ ਸੂਬਿਆਂ ਦੇ ਡੀਜੀਪੀ ਨੂੰ ਤਲਬ ਕੀਤਾ ਗਿਆ ਹੈ ਅਤੇ ਅਗਲੀ ਪੇਸ਼ੀ ‘ਤੇ ਹਾਜ਼ਰ ਹੋ ਕੇ ਜਵਾਬ ਦੇਣ ਲਈ ਕਿਹਾ ਗਿਆ ਹੈ।