Connect with us

Uncategorized

ਪਤੀ ਨੇ ਪਤਨੀ ਦੇ ਪ੍ਰੇਮੀ ਨਾਲ ਭੱਜਣ ਦੌਰਾਮ ਚੁੱਕਿਆ ਇਹ ਖ਼ੌਫਨਾਕ ਕਦਮ

Published

on

suicide

ਹਰਿਆਣਾ ਦੇ ਇੰਦਰੀ ਸ਼ਹਿਰ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਪਿਤਾ ਨੇ ਆਪਣੇ ਦੋ ਮਾਸੂਮ ਬੱਚਿਆਂ ਨੂੰ ਫਾਂਸੀ ’ਤੇ ਲਟਕਾ ਦਿੱਤਾ ਅਤੇ ਫਿਰ ਖ਼ੁਦ ਵੀ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਪਤਨੀ ਪਿੰਡ ਦੇ ਇਕ ਨੌਜਵਾਨ ਨਾਲ ਫਰਾਰ ਹੋ ਗਈ, ਜਿਸ ਤੋਂ ਬਾਅਦ ਦੁਖੀ ਪਤੀ ਨੇ ਇਹ ਖ਼ੌਫਨਾਕ ਕਦਮ ਚੁੱਕਿਆ। ਇਸ ਘਟਨਾ ਕਾਰਨ ਪਿੰਡ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਪਿੰਡ ਦੇ ਨੰਬਰਦਾਰ ਗੁਰਦਿਆਲ ਸਿੰਘ ਨੇ ਕਿਹਾ ਕਿ ਸੁਖਵਿੰਦਰ ਦੀ ਪਤਨੀ ਆਪਣੇ ਦੋ ਬੱਚਿਆਂ ਤੇ ਪਤੀ ਨੂੰ ਛੱਡ ਕੇ ਪਿੰਡ ਦੇ ਹੀ ਇਕ ਨੌਜਵਾਨ ਨਾਲ ਫਰਾਰ ਹੋ ਗਈ। ਇਸ ਘਟਨਾ ਤੋਂ ਸੁਖਵਿੰਦਰ ਸ਼ਰਮਿੰਦਗੀ ਮਹਿਸੂਸ ਕਰ ਰਿਹਾ ਸੀ। ਇਸ ਦੇ ਚੱਲਦੇ ਉਸ ਨੇ ਆਪਣੀ 6 ਸਾਲ ਦੀ ਧੀ ਅਤੇ 3 ਸਾਲ ਦੇ ਪੁੱਤਰ ਨੂੰ ਫਾਂਸੀ ’ਤੇ ਲਟਕਾ ਦਿੱਤਾ ਅਤੇ ਖ਼ੁਦ ਵੀ ਫੰਦੇ ਨਾਲ ਲਟਕ ਗਿਆ। ਤਿੰਨਾਂ ਦੀ ਮੌਕੇ ’ਤੇ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਮਗਰੋਂ ਪੁਲਿਸ ਮੌਕੇ ’ਤੇ ਪੁੱਜੀ ਅਤੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਇਸ ਘਟਨਾ ਕਾਰਨ ਪਿੰਡ ’ਚ ਸੰਨਾਟਾ ਪਸਰਿਆ ਹੋਇਆ ਹੈ। ਪੁਲਿਸ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਕਾਰਵਾਈ ਕਰ ਰਹੀ ਹੈ। ਮ੍ਰਿਤਕ ਕੋਲੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ।