Punjab
ਪੰਜਾਬ-ਹਰਿਆਣ ‘ਚ Cyclone Biparjoy ਦਾ ਅਸਰ ਹੋਇਆ ਘੱਟ, ਪੜੋ ਪੂਰੀ ਖ਼ਬਰ
ਬਿਪਰਜੋਏ ਚੱਕਰਵਾਤੀ ਤੂਫਾਨ ਹੁਣ ਕਮਜ਼ੋਰ ਪੈਣਾ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਇਸ ਦਾ ਅਸਰ ਹਰਿਆਣਾ ਅਤੇ ਪੰਜਾਬ ਵਿੱਚ ਘੱਟ ਹੋ ਗਿਆ ਹੈ।
ਓਥੇ ਹੀ ਮੌਸਮ ਵਿਭਾਗ ਨੇ ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਦੇ ਦੱਖਣੀ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ-ਨਾਲ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ 25 ਜੂਨ ਤੋਂ ਹਰਿਆਣਾ, ਪੰਜਾਬ ਵਿੱਚ ਬੰਗਾਲ ਦੀ ਖਾੜੀ ਤੋਂ ਨਮੀ ਵਾਲੀਆਂ ਹਵਾਵਾਂ ਆਉਣਗੀਆਂ।
WEATHER DEPARTMENT ਵੱਲੋਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ 25 ਜੂਨ ਦੇ ਆਸਪਾਸ ਦੋਵਾਂ ਸੂਬਿਆਂ ਵਿੱਚ ਪ੍ਰੀ-ਮਾਨਸੂਨ ਦੀ ਸੰਭਾਵਨਾ ਹੈ। ਐਤਵਾਰ ਨੂੰ ਯਾਨੀ ਕਿ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਅਗਲੇ 2 ਦਿਨਾਂ ਤੱਕ ਬੱਦਲ ਛਾਏ ਰਹਿਣ ਦੇ ਨਾਲ-ਨਾਲ ਮੀਂਹ ਦੀ ਸੰਭਾਵਨਾ ਹੈ।
IMD, 19 ਤੋਂ 22 ਜੂਨ ਦੇ ਦੌਰਾਨ ਦੱਖਣੀ ਪ੍ਰਾਇਦੀਪ ਅਤੇ ਪੂਰਬੀ ਭਾਰਤ ਦੇ ਕੁਝ ਹੋਰ ਹਿੱਸਿਆਂ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਮਾਨਸੂਨ (Monsoon) ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਬਣ ਰਹੇ ਹਨ। ਅੱਜ ਦੱਖਣੀ-ਪੂਰਬੀ ਰਾਜਸਥਾਨ ਅਤੇ ਮੇਘਾਲਿਆ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੱਕਰਵਾਤੀ ਤੂਫ਼ਾਨ ਬਿਪਰਜੋਏ ਦੇ ਪ੍ਰਭਾਵ ਕਾਰਨ ਪੂਰਬੀ ਰਾਜਸਥਾਨ ਵਿੱਚ ਬਹੁਤ ਭਾਰੀ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਹੈ।