Delhi
ਦਿੱਲੀ ‘ਚ ਵਾਪਰੀ ਘਟਨਾ,ਘਰ ‘ਚ ਲੱਗੀ ਅੱਗ, ਅੱਗ ਦੀ ਚਪੇਟ ‘ਚ ਆਇਆ ਮਾਵਾਂ ਧੀਆਂ

ਉੱਤਰੀ ਦਿੱਲੀ ਦੇ ਸਿਵਲ ਲਾਈਨ ਇਲਾਕੇ ਵਿੱਚ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਅਤੇ ਉਸ ਦੀਆਂ ਦੋ ਨਾਬਾਲਗ ਧੀਆਂ ਜ਼ਖ਼ਮੀ ਹੋ ਗਈਆਂ। ਦੋਵਾਂ ਲੜਕੀਆਂ ਨੂੰ ਇਲਾਜ ਲਈ ਐਲਐਨਜੇਪੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਔਰਤ ਦੀ ਪਛਾਣ ਆਰਤੀ (28) ਵਜੋਂ ਹੋਈ ਹੈ। ਪੁਲੀਸ ਨੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਭੇਜ ਦਿੱਤਾ ਹੈ।
ਪੁਲਸ ਨੇ ਦੱਸਿਆ ਕਿ ਸ਼ਨੀਵਾਰ ਨੂੰ ਪੁਰਾਣੇ ਚੰਦਰਵਾਲ ਮਜਨੂੰ ਕਾ ਟਿਲਾ ਇਲਾਕੇ ‘ਚ ਸਥਿਤ ਘਰ ‘ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਇਸ ਘਟਨਾ ‘ਚ ਆਰਤੀ ਨਾਂ ਦੀ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦੀਆਂ 12 ਅਤੇ 6 ਸਾਲਾ ਬੇਟੀਆਂ ਝੁਲਸ ਗਈਆਂ। ਦੋਵਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਕ੍ਰਾਈਮ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਘਰ ਨੂੰ ਅੱਗ ਕਿਵੇਂ ਲੱਗੀ ਅਜੇ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।