Connect with us

Punjab

ਭਾਰਤੀ ਕ੍ਰਿਕਟ ਟੀਮ ਨੇ ਨੀਦਰਲੈਂਡ ਖਿਲਾਫ਼ ਵੱਡੀ ਜਿੱਤ ਦਰਜ ਕੀਤੀ ਹੈ। ਟੂਰਨਾਮੈਂਟ ‘ਚ ਲਗਾਤਾਰ ਦੂਜਾ ਮੈਚ ਜਿੱਤਿਆ।

Published

on

ਭਾਰਤੀ ਕ੍ਰਿਕਟ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਭਾਰਤ ਨੇ ਆਪਣਾ ਦੂਜਾ ਮੈਚ ਨੀਦਰਲੈਂਡ ਨੂੰ 56 ਦੌੜਾਂ ਨਾਲ ਜਿੱਤ ਲਿਆ। ਭਾਰਤ ਦੀ ਟੂਰਨਾਮੈਂਟ ਵਿੱਚ ਇਹ ਲਗਾਤਾਰ ਦੂਜੀ ਜਿੱਤ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ ਦੋ ਵਿਕਟਾਂ ਦੇ ਨੁਕਸਾਨ ‘ਤੇ 179 ਦੌੜਾਂ ਦਾ ਵੱਡਾ ਸਕੋਰ ਬਣਾਇਆ। ਜਵਾਬ ‘ਚ ਨੀਦਰਲੈਂਡ ਦੇ ਬੱਲੇਬਾਜ਼ ਦਬਾਅ ‘ਚ ਚਕਨਾਚੂਰ ਹੋ ਗਏ ਅਤੇ 123 ਦੌੜਾਂ ਹੀ ਬਣਾ ਸਕੇ। ਭਾਰਤੀ ਬੱਲੇਬਾਜ਼ਾਂ ਨੇ ਕੀਤਾ ਜ਼ਬਰਦਸਤ ਪ੍ਰਦਰਸ਼ਨ

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਕੇਐੱਲ ਰਾਹੁਲ ਦਾ ਵਿਕਟ ਸਸਤੇ ‘ਚ ਗੁਆ ਦਿੱਤਾ। ਇਸ ਤੋਂ ਬਾਅਦ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਦੂਜੀ ਵਿਕਟ ਲਈ 73 ਦੌੜਾਂ ਦੀ ਸ਼ਾਨਦਾਰ ਸਾਂਝੇਦਾਰੀ ਕੀਤੀ। ਰੋਹਿਤ 39 ਗੇਂਦਾਂ ‘ਚ 53 ਦੌੜਾਂ ਦੀ ਕਪਤਾਨੀ ਪਾਰੀ ਖੇਡਣ ਤੋਂ ਬਾਅਦ ਆਊਟ ਹੋ ਗਏ। ਰੋਹਿਤ ਦੇ ਆਊਟ ਹੋਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਅਤੇ ਕੋਹਲੀ ਨੇ ਮਿਲ ਕੇ ਤੇਜ਼ ਦੌੜਾਂ ਬਣਾਈਆਂ। ਦੋਵਾਂ ਨੇ ਤੀਜੀ ਵਿਕਟ ਲਈ ਅਜੇਤੂ 95 ਦੌੜਾਂ ਦੀ ਸਾਂਝੇਦਾਰੀ ਕੀਤੀ। ਇਸ ਸਾਂਝੇਦਾਰੀ ਦੀ ਬਦੌਲਤ ਭਾਰਤੀ ਟੀਮ ਮਜ਼ਬੂਤ ​​ਸਕੋਰ ਤੱਕ ਪਹੁੰਚ ਗਈ।

ਕੋਹਲੀ ਨੇ ਟੂਰਨਾਮੈਂਟ ਵਿੱਚ ਆਪਣਾ ਲਗਾਤਾਰ ਦੂਜਾ ਅਰਧ ਸੈਂਕੜਾ ਲਗਾਇਆ ਅਤੇ ਉਹ ਦੋਵੇਂ ਮੈਚਾਂ ਵਿੱਚ ਅਜੇਤੂ ਰਹੇ। ਕੋਹਲੀ ਨੇ ਨੀਦਰਲੈਂਡ ਖਿਲਾਫ 44 ਗੇਂਦਾਂ ‘ਤੇ ਅਜੇਤੂ 62 ਦੌੜਾਂ ਬਣਾਈਆਂ। ਇਸ ਪਾਰੀ ਵਿੱਚ ਉਸ ਨੇ ਤਿੰਨ ਚੌਕੇ ਅਤੇ ਦੋ ਛੱਕੇ ਜੜੇ। ਦੂਜੇ ਸਿਰੇ ਤੋਂ ਸੂਰਿਆਕੁਮਾਰ ਨੇ ਸਿਰਫ਼ 25 ਗੇਂਦਾਂ ‘ਤੇ ਨਾਬਾਦ 51 ਦੌੜਾਂ ਬਣਾਈਆਂ। ਸੂਰਿਆਕੁਮਾਰ ਦੀ ਪਾਰੀ ਵਿੱਚ ਸੱਤ ਚੌਕੇ ਅਤੇ ਇੱਕ ਛੱਕਾ ਸ਼ਾਮਲ ਸੀ।

ਗੇਂਦਬਾਜ਼ਾਂ ਨੇ ਵੀ ਆਪਣੀ ਦਿਖਾਈ ਤਾਕਤ

ਵੱਡੇ ਟੀਚੇ ਦਾ ਪਿੱਛਾ ਕਰਨ ਉਤਰੀ ਨੀਦਰਲੈਂਡ ਦੀ ਟੀਮ ਸ਼ੁਰੂ ਤੋਂ ਹੀ ਦਬਾਅ ਵਿੱਚ ਨਜ਼ਰ ਆਈ। ਪਾਵਰਪਲੇ ਵਿੱਚ ਡੱਚ ਟੀਮ ਸਿਰਫ਼ 27 ਦੌੜਾਂ ਹੀ ਬਣਾ ਸਕੀ ਅਤੇ ਉਸ ਨੇ ਦੋ ਵਿਕਟਾਂ ਵੀ ਗੁਆ ਦਿੱਤੀਆਂ। ਭਾਰਤੀ ਸਪਿਨਰਾਂ ਨੇ ਮੱਧ ਓਵਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਹਾਲੈਂਡ ਨੂੰ ਕੋਈ ਮੌਕਾ ਨਹੀਂ ਦਿੱਤਾ। ਅਕਸ਼ਰ ਪਟੇਲ ਨੇ ਚਾਰ ਓਵਰਾਂ ਵਿੱਚ 18 ਦੌੜਾਂ ਦੇ ਕੇ ਅਤੇ ਰਵੀਚੰਦਰਨ ਅਸ਼ਵਿਨ ਨੇ ਚਾਰ ਓਵਰਾਂ ਵਿੱਚ 21 ਦੌੜਾਂ ਦੇ ਕੇ ਦੋ-ਦੋ ਵਿਕਟਾਂ ਲਈਆਂ।

ਪਹਿਲਾਂ ਓਪਨਿੰਗ ਕਰਨ ਆਏ ਕੇਐਲ ਰਾਹੁਲ ਤੇ ਰੋਹਿਤ ਸ਼ਰਮਾ

ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਲਈ ਮੈਦਾਨ ‘ਚ ਉਤਰੀ ਭਾਰਤੀ ਟੀਮ ਲਈ ਕੇਐਲ ਰਾਹੁਲ ਅਤੇ ਰੋਹਿਤ ਸ਼ਰਮਾ ਓਪਨਿੰਗ ਕਰਨ ਆਏ। ਇਸ ਦੌਰਾਨ ਕੇਐੱਲ ਕੁਝ ਖਾਸ ਨਹੀਂ ਕਰ ਸਕੇ ਅਤੇ ਸਿਰਫ 9 ਦੌੜਾਂ ਬਣਾ ਕੇ ਆਊਟ ਹੋ ਗਏ। ਉਹਨਾਂ ਨੇ 12 ਗੇਂਦਾਂ ਦਾ ਸਾਹਮਣਾ ਕਰਦੇ ਹੋਏ ਚੌਕਾ ਲਾਇਆ ਪਰ ਰੋਹਿਤ ਨੇ ਕਪਤਾਨ ਦੀ ਪਾਰੀ ਖੇਡੀ। ਰੋਹਿਤ ਅਤੇ ਵਿਰਾਟ ਵਿਚਾਲੇ ਮਜ਼ਬੂਤ ​​ਸਾਂਝੇਦਾਰੀ ਰਹੀ। ਰੋਹਿਤ ਨੇ 39 ਗੇਂਦਾਂ ਦਾ ਸਾਹਮਣਾ ਕਰਦੇ ਹੋਏ 3 ਛੱਕੇ ਅਤੇ 4 ਚੌਕੇ ਲਗਾਏ। ਉਹਨਾਂ ਨੇ 53 ਦੌੜਾਂ ਦਾ ਯੋਗਦਾਨ ਪਾਇਆ।

ਸੂਰਿਆਕੁਮਾਰ ਤੇ ਵਿਰਾਟ ਨੇ ਖੇਡੀ ਸ਼ਾਨਦਾਰ ਪਾਰੀ

ਰੋਹਿਤ ਦੇ ਆਊਟ ਹੋਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਨੇ ਵਿਰਾਟ ਦੇ ਨਾਲ ਪਾਰੀ ਨੂੰ ਸੰਭਾਲਿਆ। ਇਨ੍ਹਾਂ ਦੋਵਾਂ ਵਿਚਾਲੇ ਅਟੁੱਟ ਸਾਂਝੇਦਾਰੀ ਸੀ। ਕੋਹਲੀ ਨੇ 44 ਗੇਂਦਾਂ ‘ਤੇ ਅਜੇਤੂ 62 ਦੌੜਾਂ ਬਣਾਈਆਂ। ਉਸ ਨੇ 3 ਚੌਕੇ ਅਤੇ 2 ਛੱਕੇ ਲਗਾਏ। ਜਦਕਿ ਸੂਰਿਆਕੁਮਾਰ ਨੇ ਤੂਫਾਨੀ ਪਾਰੀ ਖੇਡੀ। ਉਸ ਨੇ ਸਿਰਫ 25 ਗੇਂਦਾਂ ‘ਤੇ ਅਜੇਤੂ 51 ਦੌੜਾਂ ਬਣਾਈਆਂ। ਸੂਰਿਆਕੁਮਾਰ ਨੇ 7 ਚੌਕੇ ਅਤੇ 1 ਛੱਕਾ ਲਗਾਇਆ।

ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਸੀ ਫੈਸਲਾ

ਭਾਰਤੀ ਟੀਮ ਟੀ-20 ਵਿਸ਼ਵ ਕੱਪ 2022 ਵਿੱਚ ਆਪਣਾ ਦੂਜਾ ਮੈਚ ਨੀਦਰਲੈਂਡ ਖ਼ਿਲਾਫ਼ ਖੇਡਣ ਜਾ ਰਹੀ ਹੈ। ਇਸ ਮੈਚ ‘ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ ਟੀ-20 ਵਿਸ਼ਵ ਕੱਪ ‘ਚ ਪਹਿਲੀ ਵਾਰ ਨੀਦਰਲੈਂਡ ਦੇ ਖਿਲਾਫ਼ ਖੇਡੇਗੀ। ਇਸ ਤੋਂ ਪਹਿਲਾਂ ਟੀਮ ਇੰਡੀਆ ਨੇ ਪਾਕਿਸਤਾਨ ਖਿਲਾਫ਼ ਆਪਣਾ ਪਹਿਲਾ ਮੈਚ ਜਿੱਤਿਆ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਸਿਡਨੀ ‘ਚ ਖੇਡਿਆ ਜਾ ਰਿਹਾ ਹੈ।

ਰੋਹਿਤ ਸ਼ਰਮਾ ਨੇ ਇਸ ਮੈਚ ਲਈ ਟੀਮ ਦੀ ਪਲੇਇੰਗ ਇਲੈਵਨ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਪਿਛਲੇ ਮੈਚ ਦੀ ਤਰ੍ਹਾਂ ਇਸ ਮੈਚ ਵਿੱਚ ਵੀ ਸਾਰੇ ਖਿਡਾਰੀ ਟੀਮ ਦਾ ਹਿੱਸਾ ਹਨ। ਮੈਚ ਤੋਂ ਪਹਿਲਾਂ ਖਬਰ ਸੀ ਕਿ ਹਾਰਦਿਕ ਪੰਡਯਾ ਇਸ ਮੈਚ ‘ਚ ਟੀਮ ਦਾ ਹਿੱਸਾ ਨਹੀਂ ਹੋਣਗੇ। ਪਰ ਅਜਿਹਾ ਨਹੀਂ ਹੋਇਆ। ਇਸ ਦੇ ਨਾਲ ਹੀ ਇਸ ਮੈਚ ‘ਚ ਭਾਰਤੀ ਟੀਮ ਸਲਾਮੀ ਬੱਲੇਬਾਜ਼ ਕੇਐੱਲ ਰਾਹੁਲ ਅਤੇ ਕਪਤਾਨ ਰੋਹਿਤ ਸ਼ਰਮਾ ਦੀ ਬੱਲੇਬਾਜ਼ੀ ‘ਤੇ ਨਜ਼ਰ ਰੱਖੇਗੀ। ਦੋਵੇਂ ਖਿਡਾਰੀ ਪਾਕਿਸਤਾਨ ਖਿਲਾਫ ਖੇਡੇ ਗਏ ਪਹਿਲੇ ਮੈਚ ‘ਚ ਪੂਰੀ ਤਰ੍ਹਾਂ ਫਲਾਪ ਸਾਬਤ ਹੋਏ ਸਨ।