Connect with us

Sports

ਆਇਰਲੈਂਡ ਦੌਰੇ ਲਈ ਭਾਰਤੀ ਟੀਮ ਨੇ ਕੀਤਾ ਐਲਾਨ, ਜਸਪ੍ਰੀਤ ਬੁਮਰਾਹ ਨੂੰ ਟੀਮ ਦਾ ਬਣਾਇਆ ਕਪਤਾਨ

Published

on

1 AUGUST 2023: 18 ਅਗਸਤ ਤੋਂ ਸ਼ੁਰੂ ਹੋਣ ਵਾਲੇ ਆਇਰਲੈਂਡ ਦੌਰੇ ਲਈ ਭਾਰਤੀ ਟੀਮ ਨੇ ਐਲਾਨ ਕਰ ਦਿੱਤਾ ਗਿਆ ਹੈ। ਲਗਭਗ ਇਕ ਸਾਲ ਬਾਅਦ ਸੱਟ ਤੋਂ ਬਾਅਦ ਵਾਪਸੀ ਕਰ ਰਹੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਟੀਮ ਦਾ ਕਪਤਾਨ ਬਣਾਇਆ ਗਿਆ ਹੈ,

ਜਸਪ੍ਰੀਤ ਬੁਮਰਾਹ ਸੱਟ ਕਾਰਨ ਪਿਛਲੇ ਸਾਲ ਏਸ਼ੀਆ ਕੱਪ ਅਤੇ ਟੀ-20 ਵਿਸ਼ਵ ਕੱਪ ਨਹੀਂ ਖੇਡ ਸਕੇ ਸਨ। ਟੀਮ ਨੂੰ ਇਨ੍ਹਾਂ ਟੂਰਨਾਮੈਂਟਾਂ ਵਿੱਚ ਬੁਮਰਾਹ ਦੀ ਕਮੀ ਮਹਿਸੂਸ ਹੋਈ। ਵਨਡੇ ਵਿਸ਼ਵ ਕੱਪ 2023 ਤੋਂ ਪਹਿਲਾਂ ਬੁਮਰਾਹ ਦੀ ਫਿਟਨੈੱਸ ਟੀਮ ਇੰਡੀਆ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਅਤੇ ਕਪਤਾਨ ਰੋਹਿਤ ਸ਼ਰਮਾ ਲਈ ਚੰਗੀ ਖ਼ਬਰ ਹੈ। ਭਾਰਤ ਅਤੇ ਆਇਰਲੈਂਡ ਵਿਚਾਲੇ ਪਹਿਲਾ ਟੀ-20 ਮੈਚ 18 ਅਗਸਤ ਨੂੰ ਖੇਡਿਆ ਜਾਵੇਗਾ ਜਦਕਿ ਦੂਜਾ 20 ਅਤੇ ਤੀਜਾ ਅਤੇ ਆਖਰੀ ਟੀ-20 ਮੈਚ 23 ਅਗਸਤ ਨੂੰ ਖੇਡਿਆ ਜਾਵੇਗਾ।