Politics
ਪੰਜਾਬ ਵਿਧਾਨ ਸਭਾ ‘ਚ ਗੂੰਜਿਆ ਅੰਮ੍ਰਿਤਪਾਲ ਦਾ ਮੁੱਦਾ, ਗ੍ਰਿਫਤਾਰੀਆਂ ਨੂੰ ਲੈ ਕੇ ਅਕਾਲੀ ਦਲ ਨੇ ਉਠਿਆ ਮੁੱਦਾ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਵਿਰੋਧੀ ਧਿਰ ਵੱਲੋਂ ਸਦਨ ਵਿੱਚ ਹੰਗਾਮਾ ਕੀਤਾ ਗਿਆ। ਅਕਾਲੀ ਦਲ ਨੇ ਸਦਨ ਵਿੱਚ ਅੰਮ੍ਰਿਤਪਾਲ ਦਾ ਮੁੱਦਾ ਚੁੱਕਿਆ। ਅਕਾਲੀ ਦਲ ਨੇ ਅੰਮ੍ਰਿਤਪਾਲ ਮਾਮਲੇ ‘ਚ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਦਾ ਵਿਰੋਧ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਨੌਜਵਾਨਾਂ ‘ਤੇ NSA ਲਗਾਉਣਾ ਗਲਤ ਹੈ ਸਰਕਾਰ ਨੂੰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰਨਾ ਚਾਹੀਦਾ ਹੈ। ਬੇਕਸੂਰ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਅਕਾਲੀ ਦਲ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਵਿਦੇਸ਼ਾਂ ਵਿੱਚ ਬੈਠੇ ਸਿੱਖ ਵੀ ਪੰਜਾਬ ਪ੍ਰਤੀ ਚਿੰਤਤ ਹਨ। ਦੱਸ ਦਈਏ ਕਿ ਸਦਨ ‘ਚ ਅੰਮ੍ਰਿਤਪਾਲ ਦੇ ਮੁੱਦੇ ‘ਤੇ ਚਰਚਾ ਚੱਲ ਰਹੀ ਹੈ। ਇਸ ਮੁੱਦੇ ‘ਤੇ ਪੱਖ ਅਤੇ ਵਿਰੋਧੀ ਧਿਰ ਆਪੋ-ਆਪਣੇ ਤਰਕ ਦੇ ਰਹੇ ਹਨ ਅਤੇ ਸਵਾਲ ਉਠਾਏ ਜਾ ਰਹੇ ਹਨ। ਜਿੱਥੇ ਅਕਾਲੀ ਦਲ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉੱਥੇ ਹੀ ਭਾਜਪਾ ਨੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਹੈ, ਜਦਕਿ ਕਾਂਗਰਸੀ ਵਿਧਾਇਕਾਂ ਨੇ ਸਦਨ ਤੋਂ ਵਾਕਆਊਟ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।