News
ਭੂਚਾਲ ਦੇ ਝਟਕਿਆਂ ਨਾਲ ਹਿੱਲੀ ਅਫ਼ਗ਼ਾਨਿਸਤਾਨ ਦੀ ਧਰਤੀ
EARTHQUAKE : ਦੇਰ ਰਾਤ ਪਾਕਿਸਤਾਨ ਸਰਹੱਦ ਦੇ ਨੇੜੇ ਪੂਰਬੀ ਅਫਗਾਨਿਸਤਾਨ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਦੇ ਅਨੁਸਾਰ, ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.0 ਸੀ, ਜਿਸ ਕਾਰਨ ਧਰਤੀ ਦਿੱਲੀ ਤੱਕ ਹਿੱਲ ਗਈ।
USGS ਨੇ ਕਿਹਾ ਕਿ ਭੂਚਾਲ ਦਾ ਕੇਂਦਰ ਨੰਗਰਹਾਰ ਸੂਬੇ ਦੇ ਜਲਾਲਾਬਾਦ ਦੇ ਨੇੜੇ ਸੀ ਅਤੇ ਇਸਦੀ ਡੂੰਘਾਈ ਜ਼ਮੀਨ ਦੀ ਸਤ੍ਹਾ ਤੋਂ 8 ਕਿਲੋਮੀਟਰ ਹੇਠਾਂ ਸੀ। ਇਹ ਭੂਚਾਲ ਸਥਾਨਕ ਸਮੇਂ ਅਨੁਸਾਰ ਰਾਤ 11:47 ਵਜੇ ਆਇਆ। ਰਾਇਟਰਜ਼ ਦੀ ਇੱਕ ਰਿਪੋਰਟ ਦੇ ਅਨੁਸਾਰ, ਸੂਬੇ ਦੇ ਸਿਹਤ ਵਿਭਾਗ ਦੇ ਬੁਲਾਰੇ ਅਜਮਲ ਦਰਵੇਸ਼ ਦੇ ਅਨੁਸਾਰ, ਪੂਰਬੀ ਸੂਬੇ ਨੰਗਰਹਾਰ ਵਿੱਚ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖਮੀ ਹੋ ਗਏ।
