Connect with us

Punjab

ਬੰਦੀ ਸਿੰਘਾਂ ਦੀ ਰਿਹਾਈ ਅੱਤੇ ਚੋਰੀ ਹੋਏ 328 ਸਰੂਪਾਂ ਦਾ ਇਨਸਾਫ ਨਾ ਮਿਲਣ ਤੇ ਦਮਦਮੀ ਟਕਸਾਲ ਤੇ ਤਲਵੰਡੀ ਬਖਤਾ ਦੇ ਆਗੂਆ ਨੇ ਕੀਤੀ ਪ੍ਰੈੱਸ ਕਾਨਫਰੰਸ ਐੱਸਜੀਪੀਸੀ ਤੇ ਖੜ੍ਹੇ ਕੀਤੇ ਸਵਾਲ

Published

on

ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਕਾਰਨ ਅਤੇ ਚੋਰੀ ਹੋਏ 328 ਸਰੂਪਾਂ ਦੀ ਜਾਚ ਅੱਤੇ ਅਤੇ ਇਨਸਾਫ਼ ਲੈਣ ਲਈ ਸਾਡਾ ਪੰਜਾਬ ਫੈਡਰੇਸ਼ਨ ਗੁਰਦਾਸਪੁਰ ਅੱਤੇ ਦਮਦਮੀ ਟਕਸਾਲ ਤੇ ਤਲਵੰਡੀ ਬਖਤਾ ਵਲੋ ਸਰਕਾਰ ਖ਼ਿਲਾਫ ਸੰਘਰਸ ਵਿਡਣ ਦਾ ਐਲਾਨ ਕੀਤਾ ਹੈ ਗੁਰਦਾਸਪੁਰ ਕਿਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਫੈਡਰੇਸ਼ਨ ਦੇ ਆਗੂ ਇੰਦਰਪਾਲ ਸਿੰਘ ਅਤੇ ਭਾਈ ਲਹਿਣਾ ਸਿੰਘ ਦਮਦਮੀ ਟਕਸਾਲ ਦੇ ਮੁਖ ਸੇਵਾਦਾਰ ਨੇ ਐੱਸਜੀਪੀਸੀ ਅਤੇ ਸ਼੍ਰੌਮਣੀ ਅਕਾਲੀ ਦਲ ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਜਿਹੜਾ ਸੁਖਬੀਰ ਸਿੰਘ ਬਾਦਲ ਬੰਦੀ ਸਿੰਘਾਂ ਨੂੰ ਅੱਤਵਾਦੀ ਦਸਦਾ ਸੀ ਅੱਜ ਉਹ ਅਕਾਲੀ ਦਲ ਕਿਹੜੇ ਮੂੰਹ ਨਾਲ਼ ਸਿੰਘਾਂ ਦੀ ਰਿਹਾਈ ਲਈ ਪ੍ਰਦਰਸਨ ਕਰ ਰਿਹਾਂ ਉਹਣਾ ਨੇ ਕਿਹਾ ਐੱਸਜੀਪੀਸੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਚ ਗੁੰਡਾ ਟਾਸਕ ਫੋਰਸ ਬਣਾਈ ਹੈ ਜੌ ਸੰਗਤ ਨਾਲ਼ ਦੁਰਵਿਹਾਰ ਕਰਦੀ ਹੈ ਉਹਨਾਂ ਕਿਹਾ ਕਿ ਜਲਦ ਉਹ ਪਿੰਡਾ ਪਿੰਡਾ ਜਾ ਲੋਕਾ ਨੂੰ ਬੰਦੀ ਸਿੰਘਾਂ ਦੀ ਰਿਹਾਈ ਇਕਜੁਟ ਕਰਨਗੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜਥੇਬੰਦੀਆਂ ਤੇ ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੋਰੀ ਹੋਏ 328 ਸਰੂਪਾਂ ਦੇ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਕਰਕੇ ਸਮੁੱਚੇ ਸਿੱਖ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਜਲਦ ਪਿੰਡਾਂ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਨੂੰ ਇਕਜੁੱਟ ਕੀਤਾ ਜਾਵੇਗਾ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਹੋ ਸਕੇ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਬੰਦੀ ਸਿੰਘਾਂ ਨੂੰ ਅਤਿਵਾਦੀ ਕਹਿੰਦੀ ਆਈ ਹੈ ਅਤੇ ਹੁਣ ਜਦੋਂ ਸਮੁੱਚੇ ਸਿੱਖ ਭਾਈਚਾਰੇ ਨੇ ਇਨ੍ਹਾਂ ਨੂੰ ਨਕਾਰ ਦਿੱਤਾ ਹੈ ਤਾਂ ਹੁਣ ਇਹ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਇਨ੍ਹਾਂ ਨੇ ਪਹਿਲਾਂ ਕਿਉਂ ਨਹੀਂ ਕੀਤਾ ਨਾਲੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਗੁੰਡਾ ਟਾਸਕ ਫੋਰਸ ਬਣਾਈ ਹੈ ਜੋ ਲੋਕਾਂ ਦੇ ਨਾਲ ਦੁਰਵਿਹਾਰ ਕਰਦੀ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਾਈ ਜਸਪਾਲ ਸਿੰਘ ਵੱਲੋਂ ਭਾਈ ਮਨਵੀਰ ਸਿੰਘ ਸਤਿਕਾਰ ਕਮੇਟੀ ਯੂ ਕੇ ਨੂੰ ਕੱਢੀ ਗਈ ਚਿੱਠੀ ਤੇ ਵੀ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਵਾਲ ਖਡ਼੍ਹੇ ਕੀਤੇ ਅਤੇ ਕਿਹਾ ਕਿ ਇਸ ਚਿੱਠੀ ਦਾ ਕੋਈ ਮਤਲਬ ਨਹੀਂ ਹੈ