punjab
ਸੁਖਬੀਰ ਬਾਦਲ ਸਣੇ 300 ਲੋਕਾਂ ‘ਤੇ ਪਰਚਾ ਕੀਤਾ ਗਿਆ ਦਰਜ
ਮੁਹਾਲੀ ਜ਼ਿਲ੍ਹੇ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਦੂਜੀ ਵਾਰ ਪਰਚਾ ਦਰਜ ਹੋਇਆ ਹੈ. ਸੁਖਬੀਰ ਬਾਦਲ ਸਣੇ ਅਕਾਲੀ ਦਲ ਪਾਰਟੀ ਦੇ ਸਾਬਕਾ ਮੰਤਰੀਆਂ ਵਿਧਾਇਕਾਂ ਸਣੇ ਵੀਹ ਲੋਕਾਂ ਅਤੇ 300 ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਇਹ ਪਰਚਾ ਦਰਜ ਕੀਤਾ ਗਿਆ ਹੈ ਇਸ ਤੋਂ ਇਲਾਵਾ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਉੱਤੇ ਮੁੱਲਾਂਪੁਰ ਥਾਣੇ ਦੇ ਵਿੱਚ ਆਪਦਾ ਪ੍ਰਬੰਧਨ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸੁਖਬੀਰ ਬਾਦਲ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਕਾਰਵਾਈ ਕਰਨ ਤੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੀਸਵਾਂ ਫਾਰਮ ਹਾਊਸ ਨੂੰ ਘੇਰਨ ਪਹੁੰਚੇ ਸਨ ਇਸ ਦੌਰਾਨ ਅਕਾਲੀ ਅਤੇ ਬਸਪਾ ਆਗੂਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਦੇਰ ਸ਼ਾਮ ਇਹ ਮਾਮਲਾ ਦਰਜ ਕੀਤਾ ਹੈ। ਬੀਤੇ ਦਿਨੀਂ ਸੁਖਬੀਰ ਬਾਦਲ ਨੇ ਮੁਹਾਲੀ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ। ਇਸ ਵਿਚਕਾਰ ਵੀ ਉਨ੍ਹਾਂ ‘ਤੇ ਆਪਦਾ ਪ੍ਰਬੰਧਨ ਦੀ ਧਾਰਾ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਮੁੱਲਾਂਪੁਰ ਥਾਣੇ ਵਿਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ, ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋ, ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੇਕੇ, ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਡੇਰਾਬਸੀ ਦੇ ਵਿਧਾਇਕ ਐਨ ਕੇ ਸ਼ਰਮਾ, ਰਣਜੀਤ ਸਿੰਘ ਗਿੱਲ, ਰੋਬਿਨ ਬਰਾੜ, ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ , ਬੰਟੀ ਰੋਮਾਣਾ, ਅਰਵਿੰਦਰਪਾਲ ਸਿੰਘ ਪੱਖੋਕੇ, ਕਮਲਜੀਤ ਸਿੰਘ ਲਾਲੀ, ਰਾਜਗੁਰੂ ਸ਼ਰਮਾ, ਸੁਰੇਂਦਰ ਸਿੰਘ ਮਿੰਟੂ, ਰਮਨਜੀਤ ਸਿੰਘ ਸੰਧੂ, ਹੀਰਾ ਸਿੰਘ ਗਾਬਦਿਆ, ਬੋਨੀ ਅਜਨਾਲਾ , ਜਸਵੀਰ ਸਿੰਘ ਗੜੀ, ਸ. ਨਛੱਤਰ ਸਿੰਘ ਸ਼ਾਮਲ ਹੈ। ਪਿਛਲੀ ਵਾਰ ਡੇਰਾਬਸੀ ਤੋਂ ਵਿਧਾਇਕ ਐਨ ਕੇ ਸ਼ਰਮਾ ਨੇ ਮੁਹਾਲੀ ਪੁਲਿਸ ਨੇ ਕੇਸ ਦਰਜ ਕਰਨ ਤੋਂ ਬਾਅਦ ਐਸਐਸਪੀ ਮੁਹਾਲੀ ਸਤਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਸੀ।