Connect with us

Punjab

ਲੁਟੇਰਿਆਂ ਨੇ ਫ਼ਤਹਿਗੜ੍ਹ ਚੂੜੀਆਂ ਦੇ ਗੁਰਦੁਆਰਾ ਸਾਹਿਬ ਚੋਂ ਕੀਤੀ ਚੋਰੀ

Published

on

20 ਮਾਰਚ 2024: ਫ਼ਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ 7 ਮੁਹਲਾ ਸਾਨਣਾ ਵਾਲਾ ਵਿਖੇ ਸਥਿਤ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਬੀਤੀ ਰਾਤ ਲੁਟੇਰਿਆਂ  ਨੇ ਗੋਲਕ ਤੋੜ ਕੇ 1 ਲੱਖ ਰੁਪਏ ਦੇ ਕਰੀਬ ਰੁਪਏ ਚੋਰੀ ਕਰਕੇ ਫਰਾਰ ਹੋ ਗਏ। ਚੋਰੀ ਦੀ ਵਾਰਦਾਤ ਵਾਲੀ ਘਟਨਾ CCTV ’ਚ ਰਿਕਾਰਡ ਹੋ ਗਈ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਬਲਜਿੰਦਰ ਸਿੰਘ ਅਤੇ ਹਰਦੇਵ ਸਿੰਘ ਘਣੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੋਜ਼ ਦੀ ਤਰ੍ਹਾਂ ਜਦੋਂ ਉਹ ਅੱਜ ਸਵੇਰੇ ਗੁਰਦੁਆਰਾ ਸਾਹਿਬ ਪਹੁੰਚੇ ਤਾਂ ਉਨਾਂ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਦਰਵਾਜੇ ਦਾ ਜਿੰਦਰਾ ਟੂਟਾ ਹੋਇਆ ਸੀ| ਅੰਦਰ ਲੋਟੇਰੇ ਗੋਲਕ ਤੋੜ ਕੇ ਉਸ ਵਿਚੋਂ ਕਰੀਬ ਇੱਕ ਲੱਖ ਰੁਪਿਆ ਚੋਰੀ ਕਰਕੇ ਫਰਾਰ ਹੋ ਗਏ ਸਨ| ਜਿਸ ਦੀ ਇਤਲਾਹ ਗੁਰਦੁਆਰਾ ਸਾਹਿਬ ਦੀ ਸੰਗਤ ਅਤੇ ਥਾਣਾ ਫਤਿਹਗੜ ਚੂੜੀਆਂ ਦੀ ਪੁਲਿਸ ਨੂੰ ਦਿੱਤੀ ਗਈ ਜਿਸ ਉਪਰ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਸੀ ਸੀ ਟੀ ਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ।

ਇਸ ਸਬੰਧੀ  ਫ਼ਤਹਿਗੜ੍ਹ ਚੂੜੀਆਂ ਦੇ ਐਸ ਐਚ ਓ ਤਰਨਜੀਤ ਸਿੰਘ ਸੰਧੂ ਨਾਲ ਗੱਲ ਕੀਤੀ ਗਈ ਤਾਂ ਉਨਾਂ ਕਿਹਾ ਕਿ ਪੁਲਿਸ ਬਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਮੁਲਜਮ ਪੁਲਸ ਦੀ ਗਿ੍ਰਫਤ’ਚ ਹੋਣਗੇ।