Punjab
ਪੰਜਾਬ ਦੇ ਮੁੱਖ ਮਾਰਗ ਅੱਜ ਬੰਦ ਰਹਿਣਗੇ , ਜਾਣੋ
22 ਫਰਵਰੀ 2024: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਖਨੌਰੀ ਵਿੱਚ ਨੌਜਵਾਨ ਕਿਸਾਨ ਦੀ ਮੌਤ ਦੇ ਵਿਰੋਧ ਵਿੱਚ ਅੱਜ 22 ਫਰਵਰੀ ਨੂੰ ਸਵੇਰੇ 11 ਵਜੇ ਤੋਂ 2 ਵਜੇ ਤੱਕ ਜਲੰਧਰ ਦਿੱਲੀ ਨੈਸ਼ਨਲ ਹਾਈਵੇਅ ਜਾਮ ਕੀਤਾ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰਸਿੰਘਪੁਰਾ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ | ਪਹਿਲਾਂ ਹਾਈਵੇਅ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜਾਮ ਕੀਤਾ ਜਾਣਾ ਸੀ ਪਰ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਹੁਣ ਇਹ ਸਮਾਂ ਬਦਲ ਕੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਗਿਆ ਹੈ। ਫਿਲੌਰ ਦੇ ਸਤਲੁਜ ਪੁਲ ਨੇੜੇ ਗਊਸ਼ਾਲਾ ਦੇ ਸਾਹਮਣੇ ਹਾਈਵੇਅ ਜਾਮ ਕੀਤਾ ਜਾਵੇਗਾ।
ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੌਰਾਨ ਅੱਗੇ ਵਧ ਰਹੇ ਕਿਸਾਨਾਂ ‘ਤੇ ਗੋਲੀਬਾਰੀ ਦੌਰਾਨ ਇਕ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ। ਨੌਜਵਾਨ ਬਠਿੰਡਾ ਦੇ ਪਿੰਡ ਬੱਲੋ ਦਾ ਰਹਿਣ ਵਾਲਾ ਸੀ। ਉਸ ਕੋਲ ਸਿਰਫ਼ ਤਿੰਨ ਏਕੜ ਜ਼ਮੀਨ ਸੀ। ਕਿਸਾਨ ਅੰਦੋਲਨ ਵਿੱਚ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਤਿੰਨ-ਚਾਰ ਦਿਨ ਪਹਿਲਾਂ ਖਨੌਰੀ ਪੰਜਾਬ-ਹਰਿਆਣਾ ਸਰਹੱਦ ’ਤੇ ਗਿਆ ਸੀ। ਮ੍ਰਿਤਕ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ।