Connect with us

Uncategorized

‘ਕਾਂਤਰਾ’ ਦੇ ਨਿਰਮਾਤਾਵਾਂ ਨੂੰ ਮਿਲੀ ਰਾਹਤ, ਸੁਪਰੀਮ ਕੋਰਟ ਨੇ ਹਾਈ ਕੋਰਟ ਦਾ ਫੈਸਲਾ ਪਲਟਿਆ

Published

on

ਫਿਲਮ ‘ਕਾਂਤਾਰਾ’ ਦੇ ਨਿਰਮਾਤਾਵਾਂ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ, ਨਿਰਮਾਤਾਵਾਂ ‘ਤੇ ਫਿਲਮ ਦੇ ਗੀਤ ‘ਵਰਾਹ ਰੂਪਮ’ ਨੂੰ ਲੈ ਕੇ ਚੋਰੀ ਦਾ ਦੋਸ਼ ਲਗਾਇਆ ਗਿਆ ਹੈ। ਇਸ ਸੰਦਰਭ ‘ਚ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ‘ਕਾਂਤਾਰਾ’ ਦੇ ਨਿਰਮਾਤਾ-ਨਿਰਦੇਸ਼ਕ ਵਿਜੇ ਕਿਰਾਗੰਦੂਰ ਅਤੇ ਰਿਸ਼ਭ ਸ਼ੈੱਟੀ ਨੂੰ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਉਸ ਫੈਸਲੇ ਨੂੰ ਪਲਟ ਦਿੱਤਾ ਹੈ, ਜਿਸ ‘ਚ ਕਿਹਾ ਗਿਆ ਸੀ ਕਿ ਫਿਲਮ ‘ਚ ‘ਵਰਾਹ ਰੂਪਮ’ ਗੀਤ ਨਹੀਂ ਦਿਖਾਇਆ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਰਿਸ਼ਭ ਸ਼ੈੱਟੀ ਦੀ ਫਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਫਿਲਮ ਦੇ ਗੀਤ ‘ਵਰਾਹ ਰੂਪਮ’ ‘ਤੇ ਕੇਰਲ ਬੈਂਡ ਤਾਈਕੁਡਮ ਬ੍ਰਿਜ ਨੇ ਚੋਰੀ ਦਾ ਦੋਸ਼ ਲਗਾਇਆ ਸੀ। ਉਸ ਨੇ ਕਿਹਾ ਸੀ ਕਿ ਫਿਲਮ ਦੇ ਨਿਰਮਾਤਾਵਾਂ ਨੇ ਉਸ ਦੇ ਗੀਤ ‘ਨਵਰਸਮ’ ਤੋਂ ਨਕਲ ਕੀਤੀ ਹੈ। ਇਸ ਤੋਂ ਬਾਅਦ ਕਾਨੂੰਨੀ ਕਾਰਵਾਈ ਕਰਦੇ ਹੋਏ ‘ਵਰਾਹ ਰੂਪਮ’ ਦੀ ਵੀਡੀਓ ਨੂੰ ਯੂ-ਟਿਊਬ ਤੋਂ ਡਿਲੀਟ ਕਰ ਦਿੱਤਾ ਗਿਆ। ਹਾਲਾਂਕਿ ਇਸ ਗੀਤ ਨੂੰ ਫਿਲਮ ਤੋਂ ਨਹੀਂ ਹਟਾਇਆ ਗਿਆ। ਹਾਈ ਕੋਰਟ ਨੇ ਇਸ ਗੀਤ ਨੂੰ ਵੀ ਫਿਲਮ ‘ਚੋਂ ਹਟਾਉਣ ਦੇ ਨਿਰਦੇਸ਼ ਦਿੱਤੇ ਸਨ। ਪਰ ਹੁਣ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।

ਸੁਪਰੀਮ ਕੋਰਟ ਨੇ ‘ਕਾਂਤਾਰਾ’ ਦੇ ਗੀਤ ‘ਵਰਹਾ ਰੂਪਮ’ ਨੂੰ ਹਟਾਉਣ ਦੇ ਹੁਕਮਾਂ ‘ਤੇ ਰੋਕ ਲਾ ਦਿੱਤੀ ਹੈ, ਜਦਕਿ ਫ਼ਿਲਮ ਦੇ ਨਿਰਮਾਤਾ-ਨਿਰਦੇਸ਼ਕ ਨੂੰ ਵੀ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦੇਈਏ ਕਿ ‘ਕਾਂਤਾਰਾ’ 30 ਸਤੰਬਰ 2022 ਨੂੰ ਰਿਲੀਜ਼ ਹੋਈ ਸੀ। ਘੱਟ ਬਜਟ ਦੀ ਇਸ ਫਿਲਮ ਨੇ ਬਾਕਸ ਆਫਿਸ ‘ਤੇ ਜ਼ਬਰਦਸਤ ਪ੍ਰਦਰਸ਼ਨ ਕੀਤਾ।