Punjab
ਮਾਨ ਸਰਕਾਰ ਨੇ ਸਾਬਕਾ CM ਚੰਨੀ ਦੇ ਪਰਿਵਾਰ ਸਮੇਤ ਕਈ ਆਗੂਆਂ ਦੀ ਸੁਰੱਖਿਆ ਲਈ ਵਾਪਸ

ਚੰਡੀਗੜ੍ਹ: ਮਾਨ ਸਰਕਾਰ ਇੱਕ ਤੋਂ ਬਾਅਦ ਇੱਕ ਸਖ਼ਤ ਫ਼ੈਸਲੇ ਲੈ ਕੇ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦੀ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਨੇ ਹੁਣ ਸਾਬਕਾ ਮੰਤਰੀਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀ ਸੁਰੱਖਿਆ ਵਿੱਚ ਕਟੌਤੀ ਕਰਨ ਦਾ ਫ਼ੈਸਲਾ ਕੀਤਾ ਹੈ।
ਮਾਨ ਸਰਕਾਰ ਨੇ ਸੂਬੇ ਵਿੱਚ 184 ਵਿਅਕਤੀਆਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਸਾਬਕਾ ਸੀਐਮ ਸਮੇਤ ਇਨ੍ਹਾਂ 184 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ, ਜਿਸ ‘ਚ ਚੰਨੀ ਦਾ ਪਰਿਵਾਰ ਵੀ ਸ਼ਾਮਲ ਹੈ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਸਾਬਕਾ ਸੀ.ਐਮ. ਚੰਨੀ ਦੇ ਪਰਿਵਾਰ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਹੈ। ਇਸੇ ਤਰ੍ਹਾਂ ਸੁਰਜੀਤ ਰੱਖੜਾ, ਬੀਬੀ ਜਗੀਰ ਕੌਰ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਹੈ।
ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਇਨ੍ਹਾਂ ਲੋਕਾਂ ਦੀ ਸੁਰੱਖਿਆ ‘ਤੇ ਕਰੋੜਾਂ ਰੁਪਏ ਖਰਚ ਕੀਤੇ ਜਾਂਦੇ ਹਨ, ਜਿਸ ‘ਤੇ ਸਖਤ ਕਾਰਵਾਈ ਕਰਦੇ ਹੋਏ ਪੰਜਾਬ ਸਰਕਾਰ ਨੇ ਉਕਤ ਫੈਸਲਾ ਲਿਆ ਹੈ।